ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਤੇ ਡੀਜੀਪੀ ਗੌਰਵ ਯਾਦਵ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ
ਖਨੌਰੀ, 15 ਦਸੰਬਰ, ਦੇਸ਼ ਕਲਿਕ ਬਿਊਰੋ :
ਸ਼ੰਭੂ-ਖਨੌਰੀ ਸਰਹੱਦ ‘ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਿਹਾ ਡੈੱਡਲਾਕ ਖਤਮ ਹੋਣ ਦੇ ਆਸਾਰ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀ ਸਨ।
ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ। ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਕਿਹਾ ਹੈ।
ਕੇਂਦਰੀ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ ਨੇ ਕਿਹਾ ਕਿ ਅਸੀਂ ਡੱਲੇਵਾਲ ਦੀਆਂ ਮੰਗਾਂ ਸੁਣਨ ਆਏ ਸੀ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ।
ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਡੈੱਡਲਾਕ ਖਤਮ ਹੋਣ ਦੇ ਆਸਾਰ ਬਣੇ