ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਭਿਵਾਨੀ ‘ਚ ਇਕ ਰੋਡਵੇਜ਼ ਬੱਸ ਦਾ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕਰੀਬ 24 ਸਵਾਰੀਆਂ ਜ਼ਖਮੀ ਹੋ ਗਈਆਂ। ਸਥਾਨਕ ਲੋਕਾਂ ਨੇ ਤੁਰੰਤ ਐਂਬੂਲੈਂਸ ਅਤੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਕਈ ਹਸਪਤਾਲਾਂ ਦੀਆਂ ਐਂਬੂਲੈਂਸਾਂ ਮੌਕੇ ‘ਤੇ ਪਹੁੰਚੀਆਂ ਅਤੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।ਹਾਦਸੇ ‘ਚ ਜ਼ਖਮੀ ਹੋਏ ਤਿੰਨ ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਬੱਸ ਭਿਵਾਨੀ ਤੋਂ ਬਵਾਨੀ ਖੇੜਾ ਦੇ ਰਸਤੇ ਹਾਂਸੀ ਜਾ ਰਹੀ ਸੀ।ਉਦੋਂ ਬਵਾਨੀ ਖੇੜਾ ‘ਚ ਹਾਂਸੀ-ਭਿਵਾਨੀ ਹਾਈਵੇ ‘ਤੇ ਸਫਰ ਕਰਦੇ ਸਮੇਂ ਰੋਡਵੇਜ਼ ਬੱਸ ਦਾ ਟਾਇਰ ਫਟ ਗਿਆ।ਜਿਸ ਕਾਰਨ ਬੱਸ ਬੇਕਾਬੂ ਹੋ ਕੇ ਪਲਟ ਗਈ। ਪੂਰੀ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਜਾਮ ਲੱਗ ਗਿਆ।ਮੌਕੇ ‘ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਟ੍ਰੈਫਿਕ ਜਾਮ ‘ਚੋਂ ਕੱਢ ਕੇ ਹਸਪਤਾਲ ਪਹੁੰਚਾਇਆ।
ਰੋਡਵੇਜ਼ ਬੱਸ ਦਾ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਪਲਟੀ, 24 ਸਵਾਰੀਆਂ ਜ਼ਖਮੀ 3 ਦੀ ਹਾਲਤ ਨਾਜ਼ੁਕ