ਸਿਹਤ ਵਿਭਾਗ ਨੇ ਠੰਢ ਨੂੰ ਦੇਖਦਿਆਂ ਜਾਰੀ ਕੀਤੀ ਐਡਵਾਈਜ਼ਰੀ

ਸਿਹਤ

ਬੰਦ ਕਮਰਿਆਂ ਅੰਦਰ ਅੰਗੀਠੀ ਅਤੇ ਕੈਰੋਹੀਟਰ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ-ਸਿਵਲ ਸਰਜਨ
ਮਾਨਸਾ, 18 ਦਸੰਬਰ : ਦੇਸ਼ ਕਲਿੱਕ ਬਿਓਰੋ
ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਆ ਸਕਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਦੀ ਕਾਰਨ ਤਾਪਮਾਨ ਪਿਛਲੇ ਦਿਨੀਂ ਕਾਫੀ ਘੱਟ ਹੋ ਗਿਆ ਹੈ। ਇਸ ਲਈ ਵਡੇਰੀ ਉਮਰ ਅਤੇ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸਾਵਧਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਬਜ਼ੁਰਗ ਅਤੇ ਛੋਟੀ ਉਮਰ ਦੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਠੰਡ ਕਾਰਨ ਕਈ ਤਰ੍ਹਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਦਿਲ ਦੇ ਰੋਗੀਆਂ ਨੂੰ ਸਵੇਰੇ ਅਤੇ ਦੇਰ ਸ਼ਾਮ ਤਕ ਜ਼ਿਆਦਾ ਠੰਡ ਵਿੱਚ ਘਰੋਂ ਬਾਹਰ ਨਿਕਲਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਇਸ ਮੌਸਮ ਵਿਚ ਛੋਟੇ ਬੱਚਿਆਂ ਨੂੰ ਨਿਮੋਨੀਆ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਨਿਮੋਨੀਆ ਤੋਂ ਬਚਾਅ ਲਈ ਸਰਦੀ ਦੇ ਮੌਸਮ ਵਿਚ ਬੱਚੇ ਦੇ ਸਰੀਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ, ਊਨੀ ਗਰਮ ਕੱਪੜੇ ਪਹਿਨਾਉਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਜ਼ਮੀਨ ’ਤੇ ਨੰਗੇ ਪੈਰੀਂ ਨਹੀਂ ਚੱਲਣ ਦੇਣਾ ਚਾਹੀਦਾ।
ਸਿਵਲ ਸਰਜਨ ਨੇ ਦੱਸਿਆ ਕਿ ਨਿਮੋਨੀਆ ਤੋਂ ਬਚਣ ਲਈ ਸਾਨੂੰ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਚਾਹੀਦਾ ਹੈ, ਤਾਂ ਜੋ ਬੈਕਟੀਰੀਆ ਨੂੰ ਰੋਕਣ ਵਿਚ ਮਦਦ ਮਿਲ ਸਕੇ। ਘਰ ਤੋਂ ਬਾਹਰ ਜਾਣ ਸਮੇਂ ਗਰਮ ਮੋਟੀ ਤਹਿ ਵਾਲੇ ਕੱਪੜੇ, ਦਸਤਾਨੇ, ਮਫਲਰ, ਟੋਪੀ ਆਦਿ ਪਾਉਣੀ ਚਾਹੀਦੀ ਹੈ। ਜ਼ਿਆਦਾ ਦੇਰ ਤੱਕ ਘੱਟ ਤਾਪਮਾਨ ’ਚ ਰਹਿਣ ਨਾਲ ਫਰੋਬਾਈਟ ਚਿਲਬਰੇਨ ਹਾਈਪੋਥਰਮੀਆਂ ਜਿਹੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ, ਜਿਸ ਕਾਰਨ ਸਰੀਰ ਠੰਡਾ ਪੈ ਸਕਦਾ ਹੈ, ਕਾਂਬਾ ਲੱਗਦਾ ਹੈ ਅਤੇ ਥਕਾਵਟ, ਜੁਬਾਨ ਦੀ ਕੰਬਣੀ ਤੋਂ ਇਲਾਵਾ ਸੋਚ ਸ਼ਕਤੀ ਵੀ ਜਾ ਸਕਦੀ ਹੈ। ਸਰੀਰ ਦੇ ਤਾਪਮਾਨ ਦਾ ਸੰਤੁਲਨ ਬਣਾਈ ਰੱਖਣ ਲਈ ਸਿਹਤਮੰਦ ਭੋਜਨ ਖਾਣਾ ਜ਼ਰੂਰੀ ਹੈ। ਵਿਟਾਮਿਨ ਸੀ ਨਾਲ ਭਰਪੂਰ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਰੋਜ਼ਾਨਾ ਗਰਮ ਤਰਲ ਪਦਾਰਥ ਪੀਣ ਨਾਲ ਸਰੀਰ ਦਾ ਤਾਪਮਾਨ ਠੀਕ ਰਹਿੰਦਾ ਹੈ।
ਉਨ੍ਹਾਂ ਦੱਸਿਆ ਕਿ ਚਮੜੀ ਨੂੰ ਖੁਸ਼ਕੀ ਤੋਂ ਬਚਾਉਣ ਲਈ ਤੇਲ, ਪੈਟਰੋਲੀਅਮ ਜੈਲੀ ਅਤੇ ਬਾਡੀ ਕਰੀਮਾਂ ਲਗਾਣੀਆਂ ਚਾਹੀਦੀਆਂ ਹਨ। ਵਗਦੇ ਅਤੇ ਬੰਦ ਨੱਕ, ਖਾਂਸੀ, ਪੈਰਾਂ ਅਤੇ ਹੱਥਾਂ ਦੀ ਉਂਗਲਾਂ ਦਾ ਸੁੰਨ ਹੋਣਾ, ਪੀਲਾ ਜਾਂ ਚਿੱਟਾ ਪੈਣ ’ਤੇ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ। ਠੰਢ ਨਾਲ ਪ੍ਰਭਾਵਿਤ ਹਿੱਸੇ ਨੂੰ ਗੁਣਗੁਣੇ ਪਾਣੀ ਨਾਲ ਧੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰੀਰਕ ਕੰਬਣੀ ਨੂੰ ਨਜ਼ਰਅੰਦਾਜ ਨਹੀਂ ਕਰਨਾ ਚਾਹੀਦਾ ਹੈ। ਬੰਦ ਕਮਰੇ ਅੰਦਰ ਅੰਗੀਠੀ, ਕੈਰੋਹੀਟਰ ਆਦਿ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਇਸ ਤਰ੍ਹਾ ਕਰਨ ਨਾਲ ਕਮਰੇ ਅੰਦਰ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਕਈ ਵਾਰ ਜਾਨ ਦਾ ਖਤਰਾ ਵੀ ਬਣ ਜਾਂਦਾ ਹੈ। ਸੀਤ ਲਹਿਰ ਸਬੰਧੀ ਸਥਾਨਕ ਮੌਸਮ ਦੀ ਭਵਿੱਖਬਾਣੀ ਲਈ ਰੇਡੀਓ, ਟੀ.ਵੀ. ਜਾਂ ਅਖ਼ਬਾਰ ਪੜ੍ਹਨਾ ਚਾਹੀਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।