ਖਨੌਰੀ, 19 ਦਸੰਬਰ, ਦੇਸ਼ ਕਲਿਕ ਬਿਊਰੋ :
ਕਿਸਾਨਾਂ ਲਈ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਉਲਟੀ ਵੀ ਆ ਗਈ। 10 ਮਿੰਟ ਬਾਅਦ ਉਨ੍ਹਾਂ ਨੂੰ ਹੋਸ਼ ਆਈ। ਪੁਲਿਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ ‘ਤੇ ਪਹੁੰਚ ਗਏ ਹਨ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ ਹੈ।ਜਿਕਰਯੋਗ ਹੈ ਕਿ ਇਕ ਦਿਨ ਪਹਿਲਾਂ 18 ਦਸੰਬਰ ਨੂੰ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ। ਡੱਲੇਵਾਲ ਵੱਲੋਂ ਸੂਬਾ ਸਰਕਾਰ ਨੂੰ ਢਿੱਲ ਨਾ ਵਰਤਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ।ਕਿਹਾ ਗਿਆ ਸੀ ਕਿ ਉਹ ਇੱਕ ਜਨਤਕ ਆਗੂ ਹੈ। ਉਨ੍ਹਾਂ ਨਾਲ ਕਿਸਾਨਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ।