ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਸੋਨੀਪਤ ‘ਚ ਬਿਜਲੀ ਚੋਰੀ ਫੜਨ ਗਈ ਬਿਜਲੀ ਨਿਗਮ ਦੀ ਟੀਮ ‘ਤੇ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਇਸ ਵਿੱਚ ਬਿਜਲੀ ਨਿਗਮ ਦੇ ਜੂਨੀਅਰ ਇੰਜਨੀਅਰ (ਜੇ.ਈ.) ਸਮੇਤ 4 ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਤਿੰਨ ਗੰਭੀਰ ਜ਼ਖਮੀ ਬਿਜਲੀ ਕਰਮਚਾਰੀਆਂ ਨੂੰ ਖਾਨਪੁਰ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ 21 ਦਸੰਬਰ ਦੀ ਛੁੱਟੀ ਦਾ ਐਲਾਨ
ਘਟਨਾ ਸਬੰਧੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਬਿਜਲੀ ਕਰਮਚਾਰੀਆਂ ਨੇ ਵੀ ਇਸ ਘਟਨਾ ਨੂੰ ਲੈ ਕੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਕੋਈ ਵੀ ਬਿਜਲੀ ਕਰਮਚਾਰੀ ਪਿੰਡਾਂ ਵਿਚ ਜਾ ਕੇ ਬਿਜਲੀ ਚੋਰੀ ਨਹੀਂ ਫੜੇਗਾ।