ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਵਲੋਂ ਉਸ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਵੀ ਰੱਦ ਕਰ ਦਿੱਤੀ ਹੈ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਨਿਖਿਲ ਘਈ ਨੇ ਦਿੱਤੀ।
ਆਸ਼ੂ ਚਾਰ ਮਹੀਨੇ ਤੋਂ ਜੇਲ੍ਹ ਵਿੱਚ ਹੈ। ਇਸ ਸਬੰਧੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ ਅਗਸਤ ਵਿੱਚ ਪੁੱਛਗਿੱਛ ਲਈ ਜਲੰਧਰ ਸਥਿਤ ਈਡੀ ਦਫ਼ਤਰ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ।
ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਸਨ। ਇਸ ਦੇ ਨਾਲ ਹੀ ਜ਼ਮਾਨਤ ਮਿਲਣ ਤੋਂ ਬਾਅਦ ਆਸ਼ੂ ਦੇ ਘਰ ‘ਚ ਖੁਸ਼ੀ ਦਾ ਮਾਹੌਲ ਹੈ ਤੇ ਭੰਗੜੇ ਪਾਏ ਜਾ ਰਹੇ ਹਨ।
ਪੰਜਾਬ ਕਾਂਗਰਸ ਦੇ ਆਗੂ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ