ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

Punjab


ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ

ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ ਕਮੇਟੀ ਵੱਲੋਂ ਜੈਪੁਰ ਵਿਖੇ 7 ਤੋਂ 13 ਜਨਵਰੀ 2025 ਤੱਕ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੀ ਪੰਜਾਬ ਸੂਬੇ ਦੇ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੇ ਚੋਣ ਟਰਾਇਲ ਮਿਤੀ 24 ਦਸੰਬਰ ਨੂੰ ਸਵੇਰੇ 10 ਵਜੇ ਮੁਹਾਲੀ ਦੇ ਸੈਕਟਰ 63 ਸਥਿਤ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।