ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ

ਪੰਜਾਬ

ਝੁਨੀਰ, 23 ਦਸੰਬਰ, ਦੇਸ਼ ਕਲਿੱਕ ਬਿਓਰੋ :

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਰਲੀਮੈਂਟ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕੀਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਸਦਾ ਬਚਾਅ ਕੀਤੇ ਜਾਣ ਖਿਲਾਫ, ਨਵੀਂ ਖੇਤੀ ਨੀਤੀ ਰੱਦ ਕਰਵਾਏ ਜਾਣ ਅਤੇ ਕਿਸਾਨੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਭੰਮੇ ਖੁਰਦ ਅਤੇ ਟਿੱਬੀ ਹਰੀ ਸਿੰਘ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਦੀ ਤਹਿਸੀਲ ਆਗੂ ਬਿੰਦਰ ਕੌਰ ਉੱਡਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਹਰਮੇਸ਼ ਸਿੰਘ ਭੰਮੇ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਰਲੀਮੈਂਟ ਵਿੱਚ ਦੱਬੇ ਕੁੱਚਲੇ ਲੋਕਾਂ, ਮਜ਼ਦੂਰਾਂ, ਔਰਤਾਂ ਦੀ ਮੁਕਤੀ ਦੇ ਰਾਹ ਖੋਲ੍ਹਣ ਵਾਲੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਸ਼ਰੇਆਮ ਅਪਮਾਨ ਕੀਤਾ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਲਿਬਰੇਸ਼ਨ ਪਾਰਟੀ ਵੱਲੋਂ ਪੂਰੇ ਦੇਸ਼ ਵਿਚ ਅਮਿਤ ਸ਼ਾਹ ਦੇ ਅਸਤੀਫੇ ਨੂੰ ਲੈ ਕੇ ਮੁਹਿੰਮ ਚਲਾਈ ਜਾ ਰਹੀ ਹੈ ਇਸੇ ਮੁਹਿੰਮ ਤਹਿਤ ਪਿੰਡਾਂ ਵਿੱਚ ਅਰਥੀਆਂ ਸਾੜੀਆਂ ਗਈਆਂ। ਲਿਬਰੇਸ਼ਨ ਆਗੂਆਂ ਨੇ ਕਿਹਾ ਕਿ ਜਿਸ ਸਮੇਂ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਲਈ ਸਿਰ ਧੜ ਦੀ ਬਾਜ਼ੀ ਲਾ ਸੰਘਰਸ਼ ਕੀਤਾ ਜਾ ਰਿਹਾ ਹੋਵੇ ਉਸ ਸਮੇਂ ਕੇਂਦਰ ਸਰਕਾਰ ਨਵੀਂ ਖੇਤੀ ਨੀਤੀ ਤਹਿਤ ਕਾਲੇ ਖੇਤੀ ਕਾਨੂੰਨਾਂ ਨੂੰ ਮੁੜ ਬਹਾਲ ਕਰਨ ਦੇ ਰੌਂਅ ਵਿੱਚ ਹੈ। ਜਿਸਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।ਇਸ ਮੌਕੇ ਆਗੂਆਂ ਨੇ ਕਿਹਾ ਕਿ ਸੀ ਪੀ ਆਈ (ਐਮ ਐਲ ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਕਿਸਾਨ ਅੰਦੋਲਨ ਦੇ ਪੁਰਜ਼ੋਰ ਹਿਮਾਇਤ ਕਰਦੇ ਹੋਏ ਖਨੌਰੀ ਤੇ ਸ਼ੰਭੂ ਬਾਰਡਰ ਤੇ ਮਜ਼ਦੂਰਾਂ ਦੇ ਜਥੇ ਭੇਜੇ ਜਾਣਗੇ ‌।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।