ਸਾਬਕਾ ਚੇਅਰਮੈਨ ਹਰਪਾਲ ਸਿੰਘ ਦਤਾਰਪੁਰ ਨਹੀਂ ਰਹੇ

Punjab

ਮੋਰਿੰਡਾ, 23 ਦਸੰਬਰ, ਭਟੋਆ 

ਸੀਨੀਅਰ ਅਕਾਲੀ ਆਗੂ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਰੋਪੜ ਕੋਆਪਰੇਟਿਵ ਬੈਂਕ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਜਥੇਦਾਰ ਹਰਪਾਲ ਸਿੰਘ ਦਤਾਰਪਰ( 65) ਲੰਮੀ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਹਨ ਜਿਨਾਂ ਦਾ ਪੂਰਨ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਉਹਨਾਂ ਦੇ ਜੱਦੀ ਪਿੰਡ ਦਤਾਰਪੁਰ ਦੀ ਸ਼ਮਸ਼ਾਨ ਘਾਟ ਵਿੱਚ ਸੰਸਕਾਰ ਕਰ ਦਿੱਤਾ ਗਿਆ ਹੈ ।

 ਸ਼ੁਰੂ ਤੋਂ ਹੀ ਧਾਰਮਿਕ ਬਿਰਤੀ ਦੇ ਮਾਲਿਕ ਹਰਪਾਲ ਸਿੰਘ ਨੇ ਸ੍ਰੋਮਣੀ ਅਕਾਲੀ ਦਲ ਵਿੱਚ ਰਹਿੰਦਿਆਂ ਇਲਾਕੇ ਦੀ ਸੇਵਾ ਕੀਤੀ। ਉਹ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਦੇ ਕਾਫੀ ਕਰੀਬੀਆਂ ਵਿੱਚੋਂ ਸਨ ਅਤੇ ਮੋਰਿੰਡਾ ਦੇ ਤਹਿਸੀਲ ਕੰਪਲੈਕਸ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੀ ਇਮਾਰਤ ਬਣਾਉਣ ਵਿੱਚ   ਉਨਾ  ਦਾ ਵੱਡਾ ਯੋਗਦਾਨ ਰਿਹਾ। ਉਹਨਾਂ ਨੇ ਆਪਣੇ ਪੂਰੇ ਜੀਵਨ ਵਿੱਚ ਧਾਰਮਿਕ ਪ੍ਰੋਗਰਾਮਾਂ ਵਿੱਚ ਅੱਗੇ ਹੋ ਕੇ ਕੰਮ ਕੀਤਾ। 

ਪ੍ਰਾਪਤ ਜਾਣਕਾਰੀ ਅਨੁਸਾਰ ਜਥੇਦਾਰ ਹਰਪਾਲ ਸਿੰਘ ਦਤਾਰਪੁਰ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਿਤ ਸਨ ਅਤੇ ਉਹਨਾਂ ਦਾ ਲਗਾਤਾਰ ਇਲਾਜ ਚੱਲ ਰਿਹਾ ਸੀ ਬੀਤੇ ਕੱਲ ਹੀ ਉਹਨਾਂ ਵੱਲੋਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਣ ਵਾਲੇ ਸਫਰ ਇਹ ਸ਼ਹਾਦਤ ਗੁਰਮਤ ਸਮਾਗਮ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਜਾਣ ਵਾਲੇ ਪੈਦਲ ਨਾ ਕਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਸੰਗਤ ਨੂੰ ਅਪੀਲ ਕਰਦੇ ਆਂ ਵੀਡੀਓ ਪੋਸਟ ਕੀਤੀ ਗਈ ਸੀ ਕਿ ਬੀਤੀ ਰਾਤ ਦੋ ਵਜੇ ਉਹ ਅਕਾਲ ਚਲਾਣਾ ਕਰ ਗਏ ਸੰਸਕਾਰ ਕਰਨ ਸਮੇਂ ਉਹਨਾਂ ਦੇ  ਬੇਟਿਆਂ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਉਹਨਾਂ ਦੀ ਚਿਖਾ ਨੂੰ ਅਗਨੀ ਦਿਖਾਈ ਗਈ ।

ਉਨਾ ਦੇ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਰਾਜਸੀ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ । ਸੰਸਕਾਰ ਸਮੇਂ ਸ਼ਾਮਿਲ ਹੋਣ ਵਾਲਿਆਂ ਵਿੱਚ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਸ਼੍ਰੀ ਕਰਨ ਸਿੰਘ ਡੀਟੀਓ,  ਸਾਬਕਾ ਇੰਚਾਰਜ ਹਰਮੋਹਨ ਸਿੰਘ ਸੰਧੂ, ਅਕਾਲੀ ਆਗੂ ਜਗਪਾਲ ਸਿੰਘ ਜੌਲੀ ਮੈਂਬਰ ਪੀਏਸੀ , ਜਥੇਦਾਰ ਜੋਗਿੰਦਰ ਸਿੰਘ ਬੰਗੀਆਂ, ਬੰਤ ਸਿੰਘ ਕਲਾਰਾਂ,  ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਸਵਰਨ ਸਿੰਘ ਬਿੱਟੂ, ਅਕਾਲੀ ਆਗੂ ਸਾਹਿਬ ਸਿੰਘ ਬਡਾਲੀ, ਮੇਜਰ ਸਿੰਘ ਸੰਗਤਪੁਰਾ, ਅਰਵਿੰਦਰ ਸਿੰਘ ਰੰਗੀ, ਕੁਲਦੀਪ ਸਿੰਘ ਮੜੋਲੀ ਕਲਾਂ , ਭਾਈ ਜਗਦੀਪ ਸਿੰਘ ਹਰਗਣਾ , ਭਾਈ ਸੁਰਿੰਦਰਪਾਲ ਸਿੰਘ ਸੋਢੀ ਅਤੇ ਵਰਲਡ ਸਿੱਖ ਮਿਸ਼ਨ ਦੇ ਵਿੱਤ ਸਕੱਤਰ ਭਾਈ ਕੁਲਵੰਤ ਸਿੰਘ ਮੋਰਿੰਡਾ ਗੁਰਵਿੰਦਰ ਸਿੰਘ ਡੂਮਛੇੜੀ ਸੀਨੀਅਰ ਆਗੂ ਪੰਥਕ ਅਕਾਲੀ ਲਹਿਰ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਵਿਜੇ ਸ਼ਰਮਾ ਟਿੰਕੂ ਸੀਨੀਅਰ ਕਾਂਗਰਸੀ ਆਗੂ, ਜਸਵਿੰਦਰ ਸਿੰਘ ਛੋਟੂ ਸਾਬਕਾ ਚੇਅਰਮੈਨ,  ਅਵਤਾਰ ਸਿੰਘ ਰੰਗੀ, ਜਸਵੀਰ ਸਿੰਘ ਕਾਈਨੌਰ, ਬਹਾਦਰ ਸਿੰਘ ਕਾਈਨੌਰ  ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਰਿਸ਼ਤੇਦਾਰ ਦੋਸਤ ਮਿੱਤਰ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।