ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਦਾਅਵਾ ਕੀਤਾ ਗਿਆ ਹੈ ਕਿ ਕੁਝ ਦਿਨਾਂ ਕਿਸੇ ਝੂਠੇ ਕੇਸ ਵਿੱਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਅਰਵਿੰਦ ਕੇਜਰੀਵਾਲ ਵੱਲੋਂ ਅੱਜ ਐਕਸ ਉਤੇ ਕਿਹਾ ਗਿਆ ਹੈ ਕਿ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਇਹ ਲੋਕ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਝੂਠੇ ਕੇਸ ਬਦਾ ਕੇ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਸ ਤੋਂ ਪਹਿਲਾਂ ‘ਆਪ’ ਦੇ ਸੀਨੀਅਰ ਆਗੂਆਂ ਉਤੇ ਛਾਪੇ ਮਾਰੀ ਕੀਤੀ ਜਾਵੇਗੀ। ਇਸ ਸਬੰਧੀ ਅਰਵਿੰਦ ਕੇਜਰੀਵਾਲ ਅੱਜ 12 ਵਜੇ ਪ੍ਰੈਸ ਕਾਨਫਰੰਸ ਕਰਨਗੇ।