ਹੁਸ਼ਿਆਰਪੁਰ : ਮੀਂਹ ਨਾਲ ਸੜਕ ‘ਤੇ ਹੋਏ ਚਿੱਕੜ ਕਾਰਨ ਬੱਸ ਤੇ ਟਰੱਕ ਵਿਚਕਾਰ ਟੱਕਰ

Punjab


ਹੁਸ਼ਿਆਰਪੁਰ, 27 ਦਸੰਬਰ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਕਰੀਬ 10 ਵਜੇ ਹੁਸ਼ਿਆਰਪੁਰ ਦਸੂਹਾ ਦੇ ਤਲਵਾੜਾ ਰੋਡ ‘ਤੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਕਾਰਨ ਬੱਸ ਸਿੱਧੀ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਇਆ।
ਬੱਸ ਚਾਲਕ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਤਲਵਾੜਾ ਤੋਂ ਦਸੂਹਾ ਵੱਲ ਆ ਰਿਹਾ ਸੀ। ਉਦੋਂ ਮੀਂਹ ਪੈ ਰਿਹਾ ਸੀ। ਜਦੋਂ ਬੱਸ ਘੋਘਰਾ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੇ ਅਚਾਨਕ ਬ੍ਰੇਕਾਂ ਲਗਾ ਦਿੱਤੀਆਂ। ਸੜਕ ‘ਤੇ ਚਿੱਕੜ ਹੋਣ ਕਾਰਨ ਟਰੱਕ ਘੁੰਮ ਗਿਆ ਅਤੇ ਬੱਸ ਨਾਲ ਟਕਰਾ ਗਿਆ। ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਬੱਸ ਵਿੱਚ 30 ਲੋਕ ਸਵਾਰ ਸਨ।
ਖੁਸ਼ਕਿਸਮਤੀ ਰਹੀ ਕਿ ਬੱਸ ਦੀ ਰਫ਼ਤਾਰ ਘੱਟ ਸੀ ਜਿਸ ਕਾਰਨ ਲੋਕ ਜ਼ਖ਼ਮੀ ਨਹੀਂ ਹੋਏ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਲੋਕਾਂ ਦਾ ਕਹਿਣਾ ਹੈ ਕਿ ਹਾਦਸੇ ਦਾ ਮੁੱਖ ਕਾਰਨ ਸੜਕ ‘ਤੇ ਡਿੱਗੀ ਮਿੱਟੀ ਹੈ, ਜੋ ਕਿ ਬਾਰਿਸ਼ ਹੋਣ ‘ਤੇ ਚਿੱਕੜ ‘ਚ ਬਦਲ ਗਈ, ਜਿਸ ਕਾਰਨ ਕਈ ਲੋਕ ਇੱਥੇ ਡਿੱਗ ਕੇ ਜ਼ਖਮੀ ਹੋ ਰਹੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।