ਡੱਲੇਵਾਲ ਦੀ ਜਾਨ ਬਚਾਉਣ ਲਈ ਹਰ ਸਥਿਤੀ ਦਾ ਸਾਹਮਣਾ ਕਰੇ ਪੰਜਾਬ ਸਰਕਾਰ: ਸੁਪਰੀਮ ਕੋਰਟ

ਪੰਜਾਬ

ਜ਼ਬਰੀ ਚੁਕਿਆ ਤਾਂ ਹੋ ਸਕਦਾ ਹੈ ਨੁਕਸਾਨ, ਪੰਜਾਬ ਦਾ ਸੁਪਰੀਮ ਕੋਰਟ ਨੂੰ ਜਵਾਬ

ਖਨੌਰੀ: 28 ਦਸੰਬਰ, ਦੇਸ਼ ਕਲਿੱਕ ਬਿਓਰੋ

ਪਿਛਲੇ 32 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਸਾਨ ਆਗੂਆਂ ਬਾਰੇ ਕਿਹਾ ਕਿ ਉਹ ਕਿਸ ਤਰ੍ਹਾਂ ਦੇ ਕਿਸਾਨ ਆਗੂ ਹਨ ਜੋ ਉਸ ਨੂੰ ਮਰਨ ਲਈ ਮਜ਼ਬੂਰ ਕਰ ਰਹੇ ਹਨ। ਉਹ ਲੋਕ ਕੌਣ ਹਨ, ਕੀ ਉਹ ਡੱਲੇਵਾਲ ਦੀ ਜ਼ਿੰਦਗੀ ਬਚਾਉਣ ‘ਚ ਦਿਲਚਸਪੀ ਰੱਖਦੇ ਹਨ ਜਾਂ ਉਸੇ ਥਾਂ ‘ਤੇ ਮਰਨ ‘ਚ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੇ ਡੀ ਜੀ ਪੀ ਦੀ ਰਿਪੋਰਟ ਨੂੰ ਅਸ਼ੰਤੁਸ਼ਟੀਜਨਕ ਕਰਾਰ ਦਿੱਤਾ। ਕਿਉਂਕਿ ਸਰਕਾਰ ਵੱਲੋਂ ਦਿੱਤੇ ਹਲਫੀਆ ਬਿਆਨ ਵਿੱਚ ਕਿਹਾ ਗਿਆ ਸੀ ਕਿ ਡੱਲੇਵਾਲ ਨੂੰ ਜ਼ਬਰੀ ਚੁੱਕਣ ਨਾਲ ਉਸ ਵਿੱਚ ਹੋਰ ਜਾਨੀ ਨੁਕਸਾਨ ਹੋ ਸਕਦਾ ਹੈ।
ਕਿਸਾਨ ਆਗੂ ਡੱਲੇਵਾਲ 26 ਨਵੰਬਰ ਤੋਂ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਜਿਸ ਵਿੱਚ ਫਸਲਾਂ ਦੀ ਐਮ ਐਸ ਪੀ ਦੀ ਮੰਗ ਵੀ ਸ਼ਾਮਲ ਹੈ, ਨੂੰ ਮੰਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਵਡੇਰੀ ਉਮਰ ਦੇ ਨਾਲ ਨਾਲ ਡੱਲੇਵਾਲ ਕੈਂਸਰ ਤੋਂ ਵੀ ਪੀੜਤ ਹਨ। ਅਦਾਲਤ ਹੁਣ ਮੁੜ 31 ਦਸੰਬਰ ਨੂੰ ਸੁਣਵਾਈ ਕਰੇਗੀ।

ਅੱਜ ਦੀ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੇ ਮਸਲੇ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੂੰ ਮਦਦ ਕਰਨ ਦੇ ਆਦੇਸ਼ ਦਿੱਤੇ ਹਨ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਡੱਲੇਵਾਲ ਨੂੰ ਸ਼ਨੀਵਾਰ ਦੁਪਹਿਰ 1 ਵਜੇ ਤੱਕ ਕਿਸੇ ਵੀ ਕੀਮਤ ‘ਤੇ ਹਸਪਤਾਲ ‘ਚ ਦਾਖਲ ਕਰਵਾਇਆ ਜਾਵੇ। ਪਰ ਅਜੇ ਤੱਕ ਉਸ ਨੂੰ ਹਸਪਤਾਲ ਨਹੀਂ ਭੇਜਿਆ ਗਿਆ ਹੈ।

ਪੰਜਾਬ ਦੇ ਐਡਵੋਕੇਟ ਜਨਰਲ, ਮੁੱਖ ਸਕੱਤਰ ਅਤੇ ਡੀਜੀਪੀ ਦੇ ਭਰੋਸੇ ‘ਤੇ ਸੁਪਰੀਮ ਕੋਰਟ ਨੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਲਈ ਢੁਕਵੇਂ ਕਦਮ ਚੁੱਕਣ ਲਈ ਹੋਰ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਰਾਜ ਨੂੰ ਕਿਸੇ ਸਹਾਇਤਾ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਰ ਲੋੜੀਂਦੀ ਸਹਾਇਤਾ ਦੇਵੇਗੀ। ਸੁਪਰੀਮ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 31 ਦਸੰਬਰ ਨੂੰ ਕਰੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।