ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਦਾ ਆਯੋਜਨ

ਟ੍ਰਾਈਸਿਟੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ ਵਿੱਚ ਨਗਜਰ ਕੀਰਤਨ ਅਤੇ ਗੁਰਮਤਿ ਸਮਾਗਮ ਦਾ ਆਯੋਜਨ

ਮੋਹਾਲੀ : 6 ਜਨਵਰੀ, ਦੇਸ਼ ਕਲਿੱਕ ਬਿਓਰੋ

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਬੀਬੀ ਮੁਖਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ । ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੁਆਰਾ ਦੇਸ਼ ਅਤੇ ਕੌਮ ਦੀ ਖਾਤਰ ਪਹਿਲਾਂ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ, ਪੁੱਤਰਾਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਲਖਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਭਾਈ ਲਵਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਜੀ ਪਟਿਆਲਾ, ਭਾਈ ਚਰਨਜੀਤ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਜੀ ਵਾਲੇ, ਭਾਈ ਕੁਲਦੀਪ ਸਿੰਘ ਜੀ ਅੰਮ੍ਰਿਤਸਰ ਵਾਲੇ, ਭਾਈ ਧਰਮਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਪੂਰੇ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ । ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ । ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ । ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ । ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ । ਨਗਰ ਕੀਰਤਨ ਵਿੱਚ ਗਤਕਾ ਪਾਰਟੀ, ਫੌਜੀ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ । ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ । ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ । ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈੱਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ । 

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।