ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਹਟਾਉਣ ਦਾ ਮਾਮਲਾ : ਕੇਂਦਰ ਪੰਜਾਬ ਨਾਲ ਧੱਕੇਸ਼ਾਹੀ ਕਰਨਾ ਚਾਹੁੰਦਾ ਜੋ ਸਵੀਕਾਰ ਨਹੀਂ ਕਰਾਂਗੇ : ਕਾਂਗਰਸ

ਪੰਜਾਬ

ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ :

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਨਿਯੁਕਤ ਕਰਨ ਦੇ ਫੈਸਲੇ ਨੂੰ ਲੈ ਕੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵੱਜੋਂ ਨਿਯੁਕਤ ਕਰ ਕੇ ਜੋ ਧੱਕੇਸ਼ਾਹੀ ਕੇਂਦਰ ਸਰਕਾਰ ਪੰਜਾਬ ਨਾਲ ਕਰਨਾ ਚਾਹੁੰਦੀ ਹੈ ਉਸਨੂੰ ਅਸੀਂ ਕਦੇ ਸਵੀਕਾਰ ਨਹੀਂ ਕਰਾਂਗੇ। ਇਹ ਫੈਸਲਾ ਚੰਡੀਗੜ੍ਹ ਉੱਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀ ਸੋਚੀ ਸਮਝੀ ਸਾਜਿਸ਼ ਹੈ। ਜੇਕਰ ਕੇਂਦਰ ਸਰਕਾਰ ਇਸ ਤਰ੍ਹਾਂ ਕਰਨਾ ਵੀ ਚਾਹੁੰਦੀ ਹੈ ਤਾਂ ਇਸਦੀ ਕੀ ਗਰੰਟੀ ਹੈ ਕਿ ਸੰਬੰਧਿਤ ਅਫ਼ਸਰ ਪੰਜਾਬ ਕਾਡਰ ਦਾ ਹੋਵੇਗਾ?

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵਿੱਚ ਪ੍ਰਸ਼ਾਸ਼ਕ ਦੀ ਥਾਂ ਮੁੱਖ ਸਕੱਤਰ ਦੀ ਭੂਮਿਕਾ ਨੂੰ ਪ੍ਰਮੁੱਖ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਆਈਏਐਸ ਅਧਿਕਾਰੀਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।