ਰਾਜਪੁਰਾ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਸਥਾਨਕ ਅਨਾਜ ਮੰਡੀ ’ਚ ਦਿਨ-ਦਿਹਾੜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਆੜ੍ਹਤੀ ਬਿਹਾਰੀ ਲਾਲ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਤੋਂ 50 ਹਜ਼ਾਰ ਰੁਪਏ ਲੁੱਟ ਲਏ। ਇਸ ਹਮਲੇ ਦੌਰਾਨ ਲੁਟੇਰਿਆਂ ਨੇ ਬਿਹਾਰੀ ਲਾਲ ਨੂੰ ਬੇਹੱਦ ਕੁੱਟਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਗੰਭੀਰ ਹਾਲਤ ਵਿੱਚ ਉਸ ਨੂੰ ਤੁਰੰਤ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਇਸ ਵਾਰਦਾਤ ਨਾਲ ਮੰਡੀ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮੰਡੀ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।ਆੜ੍ਹਤੀਆਂ ਅਤੇ ਵਪਾਰੀਆਂ ਨੇ ਪੁਲਿਸ ਤੋਂ ਲੁਟੇਰਿਆਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕੀਤੀ ਹੈ।
ਰਾਜਪੁਰਾ ਵਿਖੇ ਆੜ੍ਹਤੀ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਨਕਦੀ ਲੁੱਟੀ