ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮੁਲਾਕਾਤ ਬੰਦ
ਖਨੌਰੀ, 9 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ। ਅਜਿਹੇ ‘ਚ ਉਹ ਹੁਣ ਕਿਸੇ ਨੂੰ ਨਹੀਂ ਮਿਲਣਗੇ।
ਬੁੱਧਵਾਰ ਨੂੰ ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪੈਰਾਂ ਨੂੰ ਸਰੀਰ ਦੇ ਦੂਜੇ ਹਿੱਸਿਆਂ ਦੇ ਬਰਾਬਰ ਕਰਦੇ ਹਾਂ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਜਾਂਦਾ ਹੈ। ਬਲੱਡ ਪ੍ਰੈਸ਼ਰ ਨੂੰ ਥੋੜ੍ਹਾ ਸਥਿਰ ਕਰਨ ਲਈ ਉਨ੍ਹਾਂ ਦੇ ਪੈਰਾਂ ਨੂੰ ਉਚਾਈ ‘ਤੇ ਰੱਖਣਾ ਪੈਂਦਾ ਹੈ। ਉਨ੍ਹਾਂ ਨੂੰ ਬੋਲਣ ਵਿਚ ਵੀ ਦਿੱਕਤ ਆ ਰਹੀ ਹੈ। ਬੁੱਧਵਾਰ ਨੂੰ ਪੂਰਾ ਦਿਨ ਉਹ ਆਪਣੀ ਟਰਾਲੀ ‘ਚ ਹੀ ਰਹੇ।