ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀਨਹੀਂ ਰਹੇ

ਮਨੋਰੰਜਨ

ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀ
ਨਹੀਂ ਰਹੇ

ਮੁੰਬਈ, 9 ਜਨਵਰੀ, ਦੇਸ਼ ਕਲਿਕ ਬਿਊਰੋ :
ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀ ਦੀ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 73 ਸਾਲਾਂ ਦੇ ਸਨ ਅਤੇ ਪੈਨਕ੍ਰੀਆਟਿਕ ਕੈਂਸਰ ਤੋਂ ਪੀੜਤ ਸਨ। ਅਨੁਪਮ ਖੇਰ ਨੇ ਐਕਸ ‘ਤੇ ਪੋਸਟ ਕਰਕੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਚਮੇਲੀ, ਸੁਰ ਅਤੇ ਹਜ਼ਾਰੋਂ ਖਵਾਈਸ਼ਾਂ ਐਸੀ ਵਰਗੀਆਂ ਫਿਲਮਾਂ ਦਾ ਨਿਰਮਾਣ ਕੀਤਾ ਸੀ।
ਪ੍ਰੀਤੀਸ਼ ਨੰਦੀ ਦਾ ਜਨਮ 15 ਜਨਵਰੀ 1951 ਨੂੰ ਭਾਗਲਪੁਰ, ਬਿਹਾਰ ਵਿੱਚ ਹੋਇਆ ਸੀ। ਉਹ ‘ਦਿ ਇਲਸਟ੍ਰੇਟਿਡ ਵੀਕਲੀ ਆਫ਼ ਇੰਡੀਆ’ ਦੇ ਸੰਪਾਦਕ ਰਹੇ ਅਤੇ ਆਪਣੇ ਦਲੇਰ ਵਿਚਾਰਾਂ ਲਈ ਮਸ਼ਹੂਰ ਸਨ। ਉਨ੍ਹਾਂ ਨੇ ਫਿਲਮ ਨਿਰਮਾਣ ਵਿੱਚ ਵੀ ਆਪਣੀ ਪਛਾਣ ਬਣਾਈ ਅਤੇ 24 ਹਿੰਦੀ-ਅੰਗਰੇਜ਼ੀ ਫਿਲਮਾਂ ਬਣਾਈਆਂ।
ਨੰਦੀ 1998 ਤੋਂ 2004 ਦਰਮਿਆਨ ਮਹਾਰਾਸ਼ਟਰ ਤੋਂ ਰਾਜ ਸਭਾ ਵਿੱਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸਮ। ਨੰਦੀ ਨੇ ਅੰਗਰੇਜ਼ੀ ਵਿੱਚ ਕਵਿਤਾਵਾਂ ਦੀਆਂ 40 ਤੋਂ ਵੱਧ ਕਿਤਾਬਾਂ ਲਿਖੀਆਂ। ਉਨ੍ਹਾਂ ਨੇ ਬੰਗਾਲੀ, ਉਰਦੂ ਅਤੇ ਪੰਜਾਬੀ ਦੀਆਂ ਕਵਿਤਾਵਾਂ ਦਾ ਅੰਗਰੇਜ਼ੀ ਵਿੱਚ ਅਨੁਵਾਦ ਵੀ ਕੀਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।