ਬੱਚਿਆਂ ਦੀ ਪ੍ਰਵੇਸ਼ ਪ੍ਰੀਖਿਆ ਨੂੰ ਲੈ ਕੇ ਲਿਆ ਫੈਸਲਾ
ਮਾਨਸਾ: 10 ਜਨਵਰੀ, ਦੇਸ਼ ਕਲਿੱਕ ਬਿਓਰੋ
ਮਾਨਸਾ ਜ਼ਿਲ੍ਹੇ ਦੇ ਸਕੂਲਾਂ ਵਿੱਚ 18 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਜ਼ਿਲਾ ਮਜਿਸਟਰੇਟ ਸ. ਕੁਲਵੰਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 18 ਜਨਵਰੀ 2025 ਨੂੰ ਸਵੇਰੇ 11.30 ਤੋਂ 1.30 ਵਜੇ ਤੱਕ 6ਵੀਂ ਜਮਾਤ ਦੀ ਪ੍ਰਵੇਸ਼ ਪ੍ਰੀਖਿਆ ਲਈ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪਰੋਕਤ ਸਕੂਲਾਂ ਦਾ ਸਮੂਹ ਸਟਾਫ਼ ਪਹਿਲਾਂ ਵਾਂਗ ਸਕੂਲ ਵਿੱਚ ਹਾਜ਼ਰ ਰਹੇਗਾ।
ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਤਹਿਤ ਹੋਵੇਗੀ। ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਇਸ ਪ੍ਰੀਖਿਆ ਲਈ ਨਿਰਧਾਰਤ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ,ਜੋ ਕਿ ਹੇਠ ਲਿਖੇ ਅਨੁਸਾਰ ਹੈ।
ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸ. ਸਰਦੂਲਗੜ੍ਹ,ਸਰਕਾਰੀ ਸਨੀਅਰ ਸੈਕੰਡਰੀ ਸਕੂਲ ਲੜਕੇ ਮਾਨਸਾ ਅਤੇ ਸਰਕਾਰੀ ਸੀਨੀਅਰ ਸਕੂਲ ਲੜਕੀਆਂ ਮਾਨਸਾ ਵਿੱਚ ਕਰਵਾਈ ਜਾ ਰਹੀ ਹੈ।