ਪੰਜਾਬ ‘ਚ ਅੱਜ ਪਵੇਗਾ ਮੀਂਹ ਵਧੇਗੀ ਠੰਢ
ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :
ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਤੋਂ ਬਾਅਦ ਦਿਨ ਦੇ ਤਾਪਮਾਨ ‘ਚ 3.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 3.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। 8 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ ਹਨੇਰੀ ਤੇ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ।
ਈਰਾਨ ਦੀ ਸਰਹੱਦ ਨੇੜੇ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਜਿਸ ਕਾਰਨ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਇਸ ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਮੀਂਹ ਪਵੇਗਾ। ਇਸ ਦੇ ਨਾਲ ਹੀ ਇਸ ਧੁੰਦ ਦਾ ਪ੍ਰਭਾਵ 14 ਜਨਵਰੀ ਤੱਕ ਰਹਿਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਤੱਕ ਡਿੱਗ ਜਾਵੇਗਾ।
Published on: ਜਨਵਰੀ 11, 2025 7:25 ਪੂਃ ਦੁਃ