ਪੰਜਾਬ ‘ਚ ਸ਼ਿਵ ਸੈਨਾ ਆਗੂ ਨੇ ਵਾਧੂ ਸੁਰੱਖਿਆ ਲੈਣ ਲਈ ਕੀਤਾ ਗੋਲੀਬਾਰੀ ਹੋਣ ਦਾ ਡਰਾਮਾ, ਪੁਲਿਸ ਵੱਲੋਂ ਦੋ ਕਾਬੂ
ਤਰਨਤਾਰਨ, 11 ਜਨਵਰੀ, ਦੇਸ਼ ਕਲਿਕ ਬਿਊਰੋ :
ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਬੀਤੀ ਰਾਤ ਤਰਨਤਾਰਨ ਸਿਟੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸਥਾਨਕ ਤਰਨਤਾਰਨ ਸ਼ਹਿਰੀ ਦੇ ਪ੍ਰਧਾਨ ਅਵਨਜੀਤ ਸਿੰਘ ਬੇਦੀ ਨੂੰ ਵੀ ਹਿਰਾਸਤ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਦੋ ਦਿਨ ਪਹਿਲਾਂ ਸ਼ਿਵ ਸੈਨਾ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਉਸ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਸ਼ਿਕਾਇਤ ਪੁਲੀਸ ਕੋਲ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਜ਼ਿਲ੍ਹੇ ਦੇ ਐਸ.ਐਸ.ਪੀ. ਅਭਿਮਨਿਊ ਰਾਣਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਖ-ਵੱਖ ਟੀਮਾਂ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਅਸ਼ਵਨੀ ਕੁਮਾਰ ਕੁੱਕੂ ਨੇ ਆਪਣੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਲਈ ਇਹ ਸਾਰਾ ਡਰਾਮਾ ਰਚਿਆ ਸੀ ਜਦੋਂਕਿ ਪਹਿਲਾਂ ਉਸ ਕੋਲ ਸਿਰਫ਼ ਇੱਕ ਮੁਲਾਜ਼ਮ ਸੀ, ਜਿਨ੍ਹਾਂ ਦੀ ਗਿਣਤੀ ਨੂੰ ਉਹ ਵਧਾਉਣਾ ਚਾਹੁੰਦਾ ਸੀ।