ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ :
ਜਲੰਧਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਹੋਣ ਵਾਲੀ ਚੋਣ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ ਉਤੇ ਦੱਸਿਆ ਕਿ, ਆਮ ਆਦਮੀ ਪਾਰਟੀ ਨੇ ਜਲੰਧਰ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਵਨੀਤ ਧੀਰ, ਸੀਨੀਅਰ ਡਿਪਟੀ ਮੇਅਰ ਦੇ ਲਈ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਲਈ ਮਲਕੀਤ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਹਨਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਅਗਾਊਂ ਸ਼ੁਭਕਾਮਨਾਵਾਂ।