ਸਿਵਲ ਸਰਜਨ ਡਾ. ਸੰਗੀਤਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਸਿਹਤ

ਸਿਵਲ ਸਰਜਨ ਡਾ. ਸੰਗੀਤਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ, ਦਿੱਤੀਆਂ ਹਦਾਇਤਾਂ 

ਮੋਹਾਲੀ, 12 ਜਨਵਰੀ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਹਸਪਤਾਲ ਦੀ ਬਿਹਤਰੀ ਲਈ ਉਨ੍ਹਾਂ ਦੇ ਸੁਝਾਅ ਵੀ ਲਏ। ਡਾ. ਜੈਨ ਨੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਵਾਰਡ, ਆਈ.ਸੀ.ਯੂ, ਆਪਰੇਸ਼ਨ ਥਿਏਟਰ, ਵੱਖ-ਵੱਖ ਓ.ਪੀ.ਡੀ. ਕਮਰਿਆਂ, ਲੈਬ ਵਿਚ ਫੇਰੀ ਪਾਈ। ਉਨ੍ਹਾਂ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਹੋਰ ਜ਼ਿਆਦਾ ਸਾਫ਼-ਸੁਥਰਾ ਰਖਿਆ ਜਾਵੇl ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭਾਵੇਂ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਪਹਿਲਾਂ ਹੀ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਹਨ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਓ.ਪੀ.ਡੀ. ਜਾਂ ਐਮਰਜੈਂਸੀ ਮਰੀਜ਼ ਜਾਂ ਉਸ ਦੇ ਤੀਮਾਰਦਾਰ ਕੋਲੋਂ ਬਾਹਰੋਂ ਦਵਾਈ ਨਾ ਮੰਗਵਾਈ ਜਾਵੇ ਤੇ ਜਿਹੜੀਆਂ ਵੀ ਕਮੀਆਂ/ਪੇਸ਼ੀਆਂ ਹਨ, ਉਹ ਜਲਦ ਦੂਰ ਕੀਤੀਆਂ ਜਾਣ l

       ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਯਕੀਨੀ ਬਣਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ ਤੇ ਹੋਰ ਅਧਿਕਾਰੀ ਮੌਜੂਦ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।