ਪੰਜਾਬ ‘ਚ ਫਿਰ ਪਵੇਗਾ ਦੋ ਦਿਨ ਮੀਂਹ, ਸ਼ੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ
ਚੰਡੀਗੜ੍ਹ, 13 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ-ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਠੰਡ ਵਧਣ ਦਾ ਵੀ ਖਦਸ਼ਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਆਲੇ-ਦੁਆਲੇ ਸਰਗਰਮ ਦੋ ਪੱਛਮੀ ਗੜਬੜੀਆਂ ਕਾਰਨ ਕਈ ਇਲਾਕਿਆਂ ‘ਚ ਮੀਂਹ ਪਿਆ।
ਇਸ ਦੇ ਨਾਲ ਹੀ ਹੁਣ ਦੋ ਦਿਨਾਂ ਬਾਅਦ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਪੰਜਾਬ ਵਿੱਚ 13 ਅਤੇ 14 ਜਨਵਰੀ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। 14 ਜਨਵਰੀ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 15 ਅਤੇ 16 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੇਗੀ। ਜਿਸ ਕਾਰਨ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।