ਟਰੱਕ ਅਤੇ ਟੈਂਪੂ ਦੀ ਟੱਕਰ ‘ਚ 8 ਦੀ ਮੌਤ, ਕਈ ਜ਼ਖਮੀ

ਰਾਸ਼ਟਰੀ

ਟਰੱਕ ਅਤੇ ਟੈਂਪੂ ਦੀ ਟੱਕਰ ‘ਚ 8 ਦੀ ਮੌਤ, ਕਈ ਜ਼ਖਮੀ

ਨਾਸਿਕ: 13 ਜਨਵਰੀ, ਦੇਸ਼ ਕਲਿੱਕ ਬਿਓਰੋ

ਮਹਾਰਾਸ਼ਟਰ ਦੇ ਨਾਸਿਕ ‘ਚ ਇਕ ਟੈਂਪੂ ਅਤੇ ਰਾਡਾਂ ਨਾਲ ਭਰੇ ਟਰੱਕ ਵਿਚਾਲੇ ਹੋਈ ਟੱਕਰ ‘ਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਇਹ ਮੰਦਭਾਗੀ ਘਟਨਾ ਅਯੱਪਾ ਮੰਦਿਰ ਨੇੜੇ ਦਵਾਰਕਾ ਸਰਕਲ ਵਿਖੇ ਸ਼ਾਮ 7:30 ਵਜੇ ਦੇ ਕਰੀਬ ਵਾਪਰੀ। ਹਾਦਸੇ ਬਾਰੇ ਨਾਸਿਕ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਵਿੱਚ 16 ਯਾਤਰੀ ਸਨ। ਨਿਫਾੜ ਵਿਖੇ ਇੱਕ ਧਾਰਮਕ ਸਮਾਗਮ ਤੋਂ ਵਾਪਸ ਆ ਰਹੇ ਯਾਤਰੀਆਂ ਨੂੰ ਲੈ ਕੇ ਜਾ ਰਹੇ ਇਸ ਟੈਂਪੂ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਲੋਹੇ ਦੀਆਂ ਰਾਡਾਂ ਨਾਲ ਭਰੇ ਇੱਕ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੱਜਿਆ। ਟੱਕਰ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕੁਝ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਕੁਝ ਜ਼ਖਮੀਆਂ ਨੂੰ ਗੰਭੀਰ ਹਾਲਤ ਵਿੱਚ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ, ਪੁਲਿਸ ਤੋਂ ਇਲਾਵਾ, ਫਾਇਰ ਬ੍ਰਿਗੇਡ ਕਰਮਚਾਰੀਆਂ ਅਤੇ ਸਥਾਨਕ ਨਿਵਾਸੀਆਂ ਦੇ ਨਾਲ-ਨਾਲ ਰਾਹਗੀਰਾਂ ਨੇ ਤੁਰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।