ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪੰਜਾਬ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 13 ਜਨਵਰੀ-ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਫੌਜਾ ਸਿੰਘ ਦੀ ਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਦੋਖੀ ਨਕਲੀ ਨਿਰੰਕਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਰੋਕਣ ਲਈ 1978 ਦੀ ਵਿਸਾਖੀ ਵਾਲੇ ਦਿਨ ਸ਼ਹੀਦ ਭਾਈ ਭਾਈ ਫੌਜਾ ਸਿੰਘ ਨੇ 13 ਸਿੰਘਾਂ ਸਮੇਤ ਸ਼ਹਾਦਤ ਪ੍ਰਾਪਤ ਕੀਤੀ। ਧਰਮ ਲਈ ਸ਼ਹੀਦ ਹੋਣ ਵਾਲੇ ਭਾਈ ਫੌਜਾ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦਾ ਸਿੱਖ ਧਰਮ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਫੌਜਾ ਸਿੰਘ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਨੇ ਵੀ ਸਮਾਜ ਅੰਦਰ ਵੱਡੇ ਕਾਰਜ ਕੀਤੇ ਹਨ। ਬੀਬੀ ਅਮਰਜੀਤ ਕੌਰ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਅਤੇ ਸਿੱਖ ਸਮਾਜ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬੀਬੀ ਅਮਰਜੀਤ ਕੌਰ ਦੇ ਚਲਾਣੇ ’ਤੇ ਦੁੱਖ ਦਾ ਇਜਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।