ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 15 ਜਨਵਰੀ ਨੂੰ

ਰੁਜ਼ਗਾਰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 15 ਜਨਵਰੀ ਨੂੰ

ਮਾਨਸਾ, 14 ਜਨਵਰੀ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ  15 ਜਨਵਰੀ, 2025 ਦਿਨ ਬੁੱਧਵਾਰ ਨੂੰ ‘ਸਾਂਝ ਹੋਮ ਸਰਵਿਸ’ ਵੱਲੋਂ ਹੈਲਥ ਕੇਅਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 22 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12000/- ਤੋਂ 15000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 100 ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9855478802 ਅਤੇ 9464178030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।