ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ :
ਕੇਂਦਰੀ ਗ੍ਰਹਿ ਮੰਤਰਾਲੇ ਨੇ ਕਥਿਤ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਉਤੇ ਕੇਸ ਚਲਾਉਣ ਲਈ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਐਲਜੀ ਵਿਨੇ ਕੁਮਾਰ ਸਕਸੇਨਾ ਨੇ ਅਰਵਿੰਦ ਕੇਜਰੀਵਾਲ ਉਤੇ ਮੁਕਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। ਪਿਛਲੇ ਸਾਲ ਨਵੰਬਰ ਵਿੱਚ ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਈਡੀ ਨੂੰ ਸਰਕਾਰੀ ਕਰਮਚਾਰੀਆਂ ਉਤੇ ਮੁਕਦਮਾ ਚਲਾਉਣ ਤੋਂ ਪਹਿਲਾਂ ਆਗਿਆ ਲੈਣੀ ਪਵੇਗੀ।
ਜ਼ਿਕਰਯੋਗ ਹੈ ਕਿ ਈਡੀ ਅਰਵਿੰਦ ਕੇਜਰੀਵਾਲ ਖਿਲਾਫ ਚਾਰਜਸ਼ੀਟ ਪੇਸ਼ ਕਰ ਚੁੱਕੀ ਹੈ। ਅਰਵਿੰਦ ਕੇਜਰੀਵਾਲ ਚਾਰਜਸ਼ੀਟ ਖਿਲਾਫ ਦਿੱਲੀ ਹਾਈਕੋਰਟ ਗਏ ਸਨ ਅਤੇ ਉਨ੍ਹਾਂ ਕਿਹਾ ਸੀ ਕਿ ਚਾਰਜਸ਼ੀਟ ਨੂੰ ਗੰਭੀਰਤਾ ਨਾਲ ਲੈਣ ਉਤੇ ਰੋਕ ਲਗਾਈ ਜਾਵੇ।