ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ

ਸਿੱਖਿਆ \ ਤਕਨਾਲੋਜੀ

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ

ਦਲਜੀਤ ਕੌਰ 

ਸੰਗਰੂਰ, 15 ਜਨਵਰੀ, 2025:  ਜਨਵਰੀ – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਕਾਰਨਗੁੱਸੇ ਵਿੱਚ ਆਏ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਵਾਅਦਾਖਿਲਾਫੀ ਯਾਦ ਦਿਵਾਉਂਦੇ ਹੋਏ ਖੂਨ ਨਾਲ ਛਿੱਠੀਆਂ ਲਿਖੀਆਂ। ਇਨ੍ਹਾਂ ਪੱਤਰਾਂ ਵਿੱਚਉਨ੍ਹਾਂ ਨੇ ਸਰਕਾਰ ਤੇ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਅਤੇ ਅਣਦੇਖੀ ਕਰਨ ਦਾ ਦੋਸ਼ ਲਗਾਇਆ ਅਤੇ ਮੰਗ ਕੀਤੀ ਕਿ ਉਨ੍ਹਾਂ ਦੇ ਸਾਰੇ ਅਧਿਕਾਰ ਬਹਾਲ ਕੀਤੇ ਜਾਣ।

ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਕੰਪਿਊਟਰ ਅਧਿਆਪਕਾਂ ਦੀ ਭੁੱਖ ਹੜਤਾਲ 137ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀਪ੍ਰਦੀਪ ਕੁਮਾਰ ਮਲੂਕਾਰਾਜਵੰਤ ਕੌਰਰਣਜੀਤ ਸਿੰਘਲਖਵਿੰਦਰ ਸਿੰਘਜਸਪਾਲ ਅਤੇ ਅੰਦੋਲਨਕਾਰੀਆਂ ਦੀ ਅਗਵਾਈ ਕਰ ਰਹੇ ਹੋਰ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜੇ ਤੱਕ ਮੁਲਾਕਾਤ ਕਰਨ ਦੀ ਖੇਚਲ ਨਹੀਂ ਕੀਤੀ। ਕੰਪਿਊਟਰ ਅਧਿਆਪਕ ਸਾਥੀ ਕਾਮਰੇਡ ਰਣਜੀਤ ਸਿੰਘ ਦਾ ਵਰਤ 13ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈਅਤੇ ਉਨ੍ਹਾਂ ਦੀ ਸਿਹਤ ਦਿਨੋ ਦਿਨ ਵਿਗੜਦੀ ਜਾ ਰਹੀ ਹੈਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਸਕਾਰਾਤਮਕ ਪਹਿਲ ਨਹੀਂ ਕੀਤੀ ਗਈ ਹੈ।

ਮੁੱਖ ਮੰਤਰੀ ਨੂੰ ਭੇਜੇ ਖੂਨ ਨਾਲ ਲਿਖੇ ਪੱਤਰ

50 ਤੋਂ ਵੱਧ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਆਪਣੇ ਖੂਨ ਨਾਲ ਲਿਖੇ ਪੱਤਰ ਭੇਜੇ ਹਨ। ਇਨ੍ਹਾਂ ਪੱਤਰਾਂ ਰਾਹੀਂ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਈਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ। ਅੰਦੋਲਨਕਾਰੀ ਆਗੂਆਂ ਨੇ ਕਿਹਾ ਕਿ ਇਹ ਪੱਤਰ ਨਾ ਸਿਰਫ਼ ਮੁੱਖ ਮੰਤਰੀ ਨੂੰ ਭੇਜੇ ਗਏ ਹਨਸਗੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਵੀ ਸੌਂਪੇ ਜਾਣਗੇ।

ਦਿੱਲੀ ਵਿੱਚ ਵੱਡੇ ਪ੍ਰਦਰਸ਼ਨ ਦੀ ਤਿਆਰੀ

ਦਿੱਲੀ ਵਿੱਚ ਆਉਣ ਵਾਲੇ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕੰਪਿਊਟਰ ਅਧਿਆਪਕ ਵੱਲੋਂ 22 ਜਨਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਉਹ ਦਿੱਲੀ ਦੇ ਲੋਕਾਂ ਨੂੰ ਦੱਸਣਗੇ ਕਿ ਕਿਵੇਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਦੇ ਨਾਲ ਵਾਅਦਾ ਖਿਲਾਫੀ ਕਰਦੇ ਹੋਏ ਉਨ੍ਹਾਂ ਦੇ ਅਧਿਕਾਰਾਂ ਘਾਣ ਕੀਤਾ ਹੈ।

50 ਤੋਂ ਵੱਧ ਮੀਟਿੰਗਾਂ ਦਾ ਸਿੱਟਾ ਰਿਹਾ ‘ਸਿਫਰ’

ਅਧਿਆਪਕਾਂ ਨੇ ਸਰਕਾਰ ਤੇ ਵਾਅਦਾ ਤੋੜਨ ਅਤੇ ਧੋਖੇ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਰੋੜਾ ਨਾਲ 50 ਤੋਂ ਵੱਧ ਮੀਟਿੰਗਾਂ ਕਰਨ ਦੇ ਬਾਵਜੂਦਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਅਧਿਆਪਕਾਂ ਦਾ ਕਹਿਣਾ ਹੈ ਕਿ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੀਟਿੰਗਾਂ ਸਰਫ ਡੰਗ ਟਪਾਊ ਹੀ ਸਾਬਿਤ ਹੋਈਆਂ ਹਨ ਅਤੇ ਇਨ੍ਹਾਂ ਦਾ ਨਤੀਜਾ ਸਿਫਰ ਰਿਹਾ ਹੈ।

ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਹੁਣ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤੇ ਜਾਣਗੇ। ਨਾਲ ਹੀਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਦੀ ਉਲੰਘਣਾ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।