ਸੜ੍ਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ

ਪੰਜਾਬ

ਸੜ੍ਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ

*ਮਾਨਸਾ ਵਿਖੇ ਸੜ੍ਕ ਸੁਰੱਖਿਆ ਮਹੀਨੇ ਤਹਿਤ ਜਾਗਰੂਕਤਾ ਕੈਂਪ ਆਯੋਜਿਤ

*ਵਾਹਨ ਚਾਲਕਾਂ ਨੂੰ ਹੈਲਮੇਟ ਅਤੇ ਰਿਫਲੈਕਟਰ ਵੰਡ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਆ

ਮਾਨਸਾ, 15 ਜਨਵਰੀ: ਦੇਸ਼ ਕਲਿੱਕ ਬਿਓਰੋ
01 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਦੀ ਅਗਵਾਈ ਵਿਚ ਰੂਟਸ ਇੰਡੀਆ ਕੰਪਨੀ ਦੇ ਸਹਿਯੋਗ ਨਾਲ ਤਿੰਨ ਕੋਨੀ ਮਾਨਸਾ ਵਿਖੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਲੋੜਵੰਦ ਰਾਹਗੀਰਾਂ ਨੂੰ ਹੈਲਮੇਟ ਵੰਡੇ ਗਏ ਅਤੇ ਚਾਰ ਪਹੀਆ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਵਹੀਕਲ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਰੀਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਨੇ ਕਿਹਾ ਕਿ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਸਕੂਲਾਂ, ਕਾਲਜਾਂ, ਚੌਰਾਹਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਹੈਲਮੇਟ, ਸੀਟ ਬੈਲਟ, ਟਰੈਫਿਕ ਸਾਈਨ, ਡਰਾਈਵਿੰਗ ਲਾਇਸੰਸ, ਪਾਰਕਿੰਗ ਅਤੇ ਰਿਫਲੈਕਟਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਹੀਕਲ ਚਾਲਕ ਦੀ ਸੁਰੱਖਿਆ ਲਈ ਟਰੈਫਿਕ ਨਿਯਮਾਂ ਬਾਰੇ ਜਾਣੂ ਹੋਣਾ ਬਹੁਤ ਲਾਜ਼ਮੀ ਹੈ ਤਾਂ ਜੋ ਕਿਸੇ ਦੁਰਘਟਨਾਂ ’ਚ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਸਕੂਲਾਂ ਦੀ ਮੀਟਿੰਗ ਦੌਰਾਨ ਵੀ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਇਆ ਜਾਂਦਾ ਹੈ ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੜ੍ਹਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾਂ ਯਕੀਨੀ ਬਣਾਉਣ ਤਾਂ ਜੋ ਕਿਸੇ ਦਾ ਵੀ ਕੋਈ ਜਾਨੀ ਮਾਲੀ ਨੁਕਸਾਨ ਨਾ ਹੋਵੇ। ਉਨ੍ਹਾਂ ਇਸ ਮੌਕੇ ਸੀਟ ਬੈਲਟ ਲਗਾ ਕੇ ਚਾਰ ਪਹੀਆ ਵਹੀਕਲ ਚਲਾਉਣ ਵਾਲੇ ਵਹੀਕਲ ਚਾਲਕਾਂ ਨੂੰ ਫੁੱਲ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਲੋਕਾਂ ਦਾ ਇਸ ਮੁਹਿੰਮ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਸ੍ਰੀ ਕਰਨਵੀਰ ਸਿੰਘ, ਟਰੈਫਿਕ ਇੰਚਾਰਜ ਸ੍ਰੀ ਸੁਰੇਸ਼ ਕੁਮਾਰ ਸਿੰਘ, ਟਰੈਫਿਕ ਇੰਚਾਰਜ ਸ੍ਰੀ ਭਗਵੰਤ ਸਿੰਘ, ਰੂਟਸ ਇੰਡੀਆ ਕੰਪਨੀ ਤੋਂ ਸ੍ਰੀ ਸੁਮਿਤ ਸ਼ਰਮਾ, ਅਫਥਾਲਸਿਕ ਅਫ਼ਸਰ ਡਾ. ਅਭਿਸ਼ੇਕ, ਡੀ.ਟੀ.ਓ. ਸਟਾਫ ਤੋਂ ਸ੍ਰੀ ਗੁਰਵਿੰਦਰ ਸਿੰਘ ਅਤੇ ਜਸ਼ਨਦੀਪ ਸਿੰਘ ਮੌਜੂਦ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।