ਪੰਜਾਬ ਭਰ ‘ਚ ਵਕੀਲਾਂ ਵਲੋਂ ਕੰਮਕਾਜ ਠੱਪ
ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :
ਅੱਜ ਪੰਜਾਬ ਵਿੱਚ ਸਮੁੱਚਾ ਵਕੀਲ ਭਾਈਚਾਰਾ ਹੜਤਾਲ ’ਤੇ ਹੈ। ਫ਼ਤਹਿਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਸਖ਼ਤ ਕਾਰਵਾਈ ਨਾ ਕਰਨ ’ਤੇ ਵਕੀਲਾਂ ਵਿੱਚ ਰੋਸ ਹੈ। ਖੰਨਾ ‘ਚ ਪਿਛਲੇ 25 ਦਿਨਾਂ ਤੋਂ ਵਕੀਲ ਹੜਤਾਲ ‘ਤੇ ਹਨ ਅਤੇ ਹੁਣ ਅੱਜ 16 ਜਨਵਰੀ ਨੂੰ ਪੂਰੇ ਪੰਜਾਬ ‘ਚ ਵਕੀਲ ਕੰਮ ਤੋਂ ਦੂਰ ਰਹਿਣਗੇ।
ਘਟਨਾ ਫਤਿਹਗੜ੍ਹ ਸਾਹਿਬ ਦੀ ਹੈ,ਦੋਸ਼ ਹੈ ਕਿ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ਹਸਨ ਸਿੰਘ ‘ਤੇ ਸਥਾਨਕ ਵਿਧਾਇਕ ਗੈਰੀ ਵਡਿੰਗ ਦੇ ਭਰਾ ਅਤੇ ਉਸ ਦੇ ਸਾਥੀਆਂ ਨੇ ਹਮਲਾ ਕਰ ਦਿੱਤਾ ਸੀ।ਇਹ ਵੀ ਦੋਸ਼ ਹੈ ਕਿ ਹਮਲਾਵਰਾਂ ਨੇ ਰਿਵਾਲਵਰ ਦੇ ਬੱਟ ਨਾਲ ਉਸ ਦੇ ਸਿਰ ‘ਤੇ ਵਾਰ ਕੀਤੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਵਕੀਲ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।