ਕੇਂਦਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ: 8ਵੇਂ ਪੇ ਕਮਿਸ਼ਨ ਦੇ ਗਠਨ ਦੀ ਮਨਜ਼ੂਰੀ
ਨਵੀਂ ਦਿੱਲੀ: 16 ਜਨਵਰੀ, ਦੇਸ਼ ਕਲਿੱਕ ਬਿਓਰੋ
ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇੱਕ ਹੋਰ ਤੋਹਫਾ ਦਿੰਦਿਆਂ 8 ਵੇਂ ਪੇ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦੀ ਕੇਂਦਰ ਸਰਕਾਰ ਦੇ ਕਈ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਡੀਕ ਸੀ।
ਆਮ ਤੌਰ ‘ਤੇ ਹਰ 10 ਸਾਲਾਂ ਵਿੱਚ ਇੱਕ ਵਾਰਤਨਖਾਹ ਕਮਿਸ਼ਨ ਫਿਟਮੈਂਟ ਫੈਕਟਰ ਦੀ ਸਿਫ਼ਾਰਸ਼ ਕਰਨ ਲਈ ਬਣਾਏ ਜਾਂਦੇ ਹਨ, ਤਾਂ ਜੋ ਕਰਮਚਾਰੀਆਂ ਦੀਆਂ ਤਨਖ਼ਾਹਾਂ ਅਤੇ ਸੇਵਾਮੁਕਤ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਪੈਨਸ਼ਨਾਂ ਦੇ ਸੰਸ਼ੋਧਨ ਲਈ ਹੋਰ ਰੂਪ-ਰੇਖਾ ਤਿਆਰ ਕੀਤੀ ਜਾਵੇ। ਪਹਿਲਾਂ 7ਵੇਂ ਤਨਖਾਹ ਕਮਿਸ਼ਨ ਦਾ ਗਠਨ ਤਤਕਾਲੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਫਰਵਰੀ 2014 ਵਿੱਚ ਕੀਤਾ ਗਿਆ ਸੀ। ਇਸ ਦੀਆਂ ਸਿਫ਼ਾਰਸ਼ਾਂ ਸਰਕਾਰ ਦੁਆਰਾ ਜਨਵਰੀ 2016 ਤੋਂ ਲਾਗੂ ਕੀਤੀਆਂ ਗਈਆਂ ਸਨ।