ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਦਾ ਪੋਸਟਰ ਰਿਲੀਜ਼
ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲਾਕ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਮੂਸੇਵਾਲਾ ਦਾ ਇਹ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 ਗੀਤ ਰਿਲੀਜ਼ ਹੋ ਚੁੱਕੇ ਹਨ।
ਜਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੀਤ ਦੀ ਨਿਰਮਾਤਾ ਦਿ ਕਿਡ ਕੰਪਨੀ ਹੈ। ਜੋ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਕਈ ਗੀਤ ਤਿਆਰ ਕਰ ਚੁੱਕੇ ਹਨ। ਜਦੋਂਕਿ ਵੀਡੀਓ ਨਵਕਰਨ ਬਰਾੜ ਨੇ ਬਣਾਈ ਹੈ। ਉਕਤ ਗੀਤ ਦਾ ਪੋਸਟਰ ਵੀ ਦੋਵਾਂ ਦੇ ਪੇਜ਼ ‘ਤੇ ਰਿਲੀਜ਼ ਕੀਤਾ ਗਿਆ ਹੈ।
Published on: ਜਨਵਰੀ 17, 2025 9:51 ਪੂਃ ਦੁਃ