ਭਾਦਸੋਂ: 17 ਜਨਵਰੀ, ਦੇਸ਼ ਕਲਿੱਕ ਬਿਓਰੋ
ਨਗਰ ਪੰਚਾਇਤ ਭਾਦਸੋਂ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਚੁਣਿਆਂ ਗਿਆ ਹੈ। ਭਾਦਸੋਂ ਦੇ ਸਥਾਨਕ ਕੌਂਸਲਰਾਂ ਵੱਲੋਂ ਅੱਜ ‘ਆਪ’ ਆਗੂ ਮਧੂ ਬਾਲਾ ਨੂੰ ਨਗਰ ਪੰਚਾਇਤ ਭਾਦਸੋਂ ਦਾ ਪ੍ਰਧਾਨ, ਰੁਪਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬਲਜਿੰਦਰ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਨਵੇਂ ਚੁਣੇ ਆਗੂਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਮੁਬਾਰਕਾਂ ਦਿੱਤੀਆਂ ਅਤੇ ਹਰ ਪੱਖ ਤੋਂ ਸਹਿਯੋਗ ਦਾ ਭਰੋਸਾ ਦਿੱਤਾ।