ਬਰਮਿੰਘਮ, 20 ਜਨਵਰੀ, ਦੇਸ਼ ਕਲਿਕ ਬਿਊਰੋ :
ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿੱਚ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਹਿਮਾਚਲ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਖ਼ਿਲਾਫ਼ ਖਾਲਿਸਤਾਨੀ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ। ਸਟਾਰ ਸਿਟੀ ਵਿਊ ਸਿਨੇਮਾ ਹਾਲ ਵਿੱਚ ਇਸ ਫਿਲਮ ਦਾ ਸ਼ੋਅ ਚੱਲ ਰਿਹਾ ਸੀ ਉਦੋਂ ਖਾਲਿਸਤਾਨੀ ਸਮਰਥਕ ਉੱਥੇ ਦਾਖਲ ਹੋਏ ਅਤੇ ਭਾਰਤ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਉਨ੍ਹਾਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ।ਖਾਲਿਸਤਾਨੀ ਸਮਰਥਕਾਂ ਨੇ ਫਿਲਮ ਦੀ ਸਕ੍ਰੀਨਿੰਗ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਨਾਲ ਸਿਨੇਮਾ ਹਾਲ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਉਥੋਂ ਜਾਣਾ ਪਿਆ।
Published on: ਜਨਵਰੀ 20, 2025 11:51 ਪੂਃ ਦੁਃ