ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਫ਼ਿਲਹਾਲ ਟਲੀ

ਮਨੋਰੰਜਨ

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਫ਼ਿਲਹਾਲ ਟਲੀ

ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ। ਇਹ ਜਾਣਕਾਰੀ ਖੁਦ ਦਿਲਜੀਤ ਨੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਹ ਫਿਲਮ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ।
ਇਸ ਦੀ ਰਿਲੀਜ਼ ਨੂੰ ਲੈ ਕੇ ਭਾਰਤ ‘ਚ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ।ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤਾ ਕਿ ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਫਿਲਮ ‘ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ, ਕੁਝ ਹਾਲਾਤ ਸਾਡੇ ਵੱਸ ਤੋਂ ਬਾਹਰ ਹਨ।
ਇਹ ਫਿਲਮ ਭਾਰਤ ਵਿੱਚ ਪਹਿਲਾਂ ਹੀ ਰਿਲੀਜ਼ ਨਹੀਂ ਹੋ ਰਹੀ ਸੀ। ਕਿਉਂਕਿ, ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ, ਪਰ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਦੇ ਪਰਿਵਾਰਕ ਮੈਂਬਰ ਇਸ ਲਈ ਸਹਿਮਤ ਨਹੀਂ ਹੋਏ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਫਿਲਮ ਭਾਰਤੀ ਸਿਨੇਮਾਘਰਾਂ ਵਿੱਚ ਨਹੀਂ ਦਿਖਾਈ ਜਾਵੇਗੀ। ਇੰਨਾ ਹੀ ਨਹੀਂ ਭਾਰਤ ‘ਚ ਯੂਟਿਊਬ ਤੋਂ ਫਿਲਮ ਦਾ ਟੀਜ਼ਰ ਵੀ ਹਟਾ ਦਿੱਤਾ ਗਿਆ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।