ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ

ਪੰਜਾਬ

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ

ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਨੂੰ ਜਾਰੀ ਨੋਟਿਸ ਦੀ ਕੀਤੀ ਸਲਾਘਾ

ਪਟਿਆਲਾ, 21 ਜਨਵਰੀ, ਦੇਸ਼ ਕਲਿੱਕ ਬਿਓਰੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਤੋਂ ਇੱਕ ਵਾਰ ਫਿਰ ਲੰਮੇ ਸਮੇਂ ਤੋਂ ਵੱਖ ਵੱਖ ਜੇਲਾ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। 

ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਨਿਰਦੇਸ਼  ਜਾਰੀ ਕਰਕੇ 18 ਮਾਰਚ ਤੱਕ ਕੋਈ ਫੈਸਲਾ ਲਏ ਜਾਣ ਦਾ ਸਵਾਗਤ ਕੀਤਾ ਹੈ ਤੇ ਜੇਕਰ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਮਿਤੀ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਤਾਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਖੁਦ ਰਾਹਤ ਦੇਣ ਬਾਰੇ  ਸਾਫ ਕਿਹਾ ਗਿਆ ਹੈ। 

ਸਾਬਕਾ ਪ੍ਰਧਾਨ ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਲੰਮੇ ਸਮੇਂ ਤੋਂ ਵੱਖ ਵੱਖ ਦੇਸ਼ ਦੀਆਂ ਜੇਲ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਲੰਮੇ ਤੋਂ ਵਾਰ ਵਾਰ ਚਿੱਠੀਆਂ ਲਿਖ ਕੇ ਵੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਂਦੀ ਰਹੀ ਹੈ ਕਿ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਇਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਆਪਣੇ ਪਰਿਵਾਰ ਵਿੱਚ ਵਿਚਰਨ ਦਿੱਤਾ ਜਾਵੇ ਪਰੰਤੂ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਤੇ ਇਸ ਮਾਮਲੇ ਨੂੰ ਲੈ ਕੇ ਜੂੰ ਤੱਕ ਨਹੀਂ ਸਰਕ ਰਹੀ। ਉਹਨਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਸੰਗੀਨ ਦੋਸ਼ਾਂ ਦੇ ਸਾਹਮਣਾ ਕਰ ਰਹੇ ਲੋਕਾਂ ਨੂੰ ਵਾਰ ਵਾਰ ਪੈਰੋਲ ਅਤੇ ਅਤੇ ਫਰਲੋਆਂ ਦਿੱਤੀਆਂ ਜਾ ਰਹੀਆਂ ਹਨ ਤੇ ਉਹ ਜਦੋਂ ਮਰਜ਼ੀ ਜੇਲਾਂ ਤੋਂ ਬਾਹਰ ਆ ਕੇ ਆਪਣੀ ਜ਼ਿੰਦਗੀ ਬਸਰ ਕਰ ਰਹੇ ਹਨ। 

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਇੱਕੋ ਹੀ ਦੇਸ਼ ਵਿੱਚ ਦੋ ਕਾਨੂੰਨ ਨਹੀਂ ਹੋ ਸਕਦੇ, ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਕੇਂਦਰ ਸਰਕਾਰ ਵੱਲੋਂ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਉਨਾਂ ਨੂੰ ਵੀ ਆਜ਼ਾਦ ਫਿਜ਼ਾ ਵਿੱਚ ਰਹਿ ਕੇ ਆਪਣਾ ਜੀਵਨ ਬਸਰ ਕਰਨ ਦੀ ਆਜ਼ਾਦੀ ਦੇਣੀ ਚਾਹੀਦੀ ਹੈ। 

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।