ਦਿੱਲੀ ਵਿੱਚ ਭਾਰੀ ਬਹੁਮਤ ਨਾਲ ‘ਆਪ’ ਬਣਾਵੇਗੀ ਸਰਕਾਰ: ਬਰਸਟ

ਦਿੱਲੀ

ਦਿੱਲੀ ਵਿੱਚ ਭਾਰੀ ਬਹੁਮਤ ਨਾਲ ‘ਆਪ’ ਬਣਾਵੇਗੀ ਸਰਕਾਰ: ਬਰਸਟ

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਵੱਲੋਂ ਦਿੱਲੀ ਦੇ ਵਿਧਾਨ ਸਭਾ ਹਲਕਾ ਕਾਲਕਾਜੀ ਵਿੱਚ ਕੀਤਾ ਗਿਆ ਡੋਰ-ਟੂ-ਡੋਟ ਪ੍ਰਚਾਰ

ਪਟਿਆਲਾ, 21 ਜਨਵਰੀ, 2025, ਦੇਸ਼ ਕਲਿੱਕ ਬਿਓਰੋ

ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਇੱਕ ਵਾਰ ਫਿਰ ਤੋਂ ਸਰਕਾਰ ਬਣਾਉਣ ਜਾ ਰਹੀ ਹੈ। ਇਹ ਦਾਅਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਸ. ਬਰਸਟ ਨੇ ਕਿਹਾ ਕਿ ਦਿੱਲੀ ਵਿੱਚ ‘ਆਪ’ ਵੱਲੋਂ ਪਿਛਲੇ 10 ਸਾਲਾਂ ਵਿੱਚ ਸਿਹਤ, ਸਿੱਖਿਆ, ਫ੍ਰੀ ਬਿਜਲੀ, ਪਾਣੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਬੁਨਿਆਦੀ ਸਹੂਲਤਾਂ ਤੋਂ ਦਿੱਲੀ ਦੇ ਲੋਕ ਬਹੁਤ ਖੁਸ਼ ਹਨ ਅਤੇ ਆਉਣ ਵਾਲੀ 5 ਫਰਵਰੀ ਨੂੰ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸਾਫ-ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ‘ਆਪ’ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਨੇ ਅੱਜ ਤੱਕ ਜੋ ਕਿਹਾ ਹੈ, ਉਹ ਕਰਕੇ ਦਿਖਾਇਆ ਹੈ। ਲੋਕਾਂ ਨੂੰ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਾਥ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਸਾਰਿਆਂ ਦੇ ਮੁੰਹ ਤੇ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਹੀ ਨਾਮ ਹੈ। ਸ. ਬਰਸਟ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ।

ਸੂਬਾ ਜਨਰਲ ਸਕੱਤਰ ਵੱਲੋਂ ਦਿੱਲੀ ਵਿਧਾਨ ਸਭਾ ਹਲਕਾ ਕਾਲਕਾਜੀ ਵਿਖੇ ਮੁੱਖ ਮੰਤਰੀ ਸ੍ਰੀਮਤੀ ਆਤਿਸ਼ੀ ਜੋ ਕਿ ਕਾਲਕਾਜੀ ਤੋਂ ‘ਆਪ’ ਦੀ ਉਮੀਦਵਾਰ ਹਨ, ਦੇ ਪੱਖ ਵਿੱਚ ਡੋਰ-ਟੂ-ਡੋਰ ਪ੍ਰਚਾਰ ਕਰਦੇ ਹੋਏ ‘ਆਪ’ ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਕੀਤੇ ਗਏ ਮਿਸਾਲੀ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ ਗਈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।