ਅਮਰੀਕਾ ‘ਚ ਜਨਮ ਅਧਾਰਿਤ ਨਾਗਰਿਕਤਾ ਕਾਨੂੰਨ ਖਤਮ
ਵਾਸ਼ਿੰਗਟਨ, 22 ਜਨਵਰੀ, ਦੇਸ਼ ਕਲਿਕ ਬਿਊਰੋ :
ਡੋਨਾਲਡ ਟਰੰਪ ਨੇ ਸੋਮਵਾਰ, 20 ਜਨਵਰੀ ਨੂੰ ਕੈਪੀਟਲ ਹਿੱਲ ‘ਤੇ ਅਮਰੀਕੀ ਸੰਸਦ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਟਰੰਪ ਨੇ ਸੱਤਾ ਸੰਭਾਲਦੇ ਹੀ ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਅਮਰੀਕੀ ਨੀਤੀਆਂ ਵਿੱਚ ਕਈ ਵੱਡੇ ਬਦਲਾਅ ਲਿਆਉਣ ਦੀ ਗੱਲ ਕੀਤੀ।
ਉਨ੍ਹਾਂ ਨੇ ਸਹੁੰ ਚੁੱਕਣ ਦੇ 6 ਘੰਟਿਆਂ ਦੇ ਅੰਦਰ ਹੀ ਬਿਡੇਨ ਦੇ 78 ਫੈਸਲਿਆਂ ਨੂੰ ਪਲਟ ਦਿੱਤਾ।ਇਨ੍ਹਾਂ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣਾ, ਬੱਚਿਆਂ ਦੀ ਨਾਗਰਿਕਤਾ ਰੱਦ ਕਰਨਾ, ਅਮਰੀਕਾ ਨੂੰ WHO ਅਤੇ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਕੱਢਣ ਵਰਗੇ ਫੈਸਲੇ ਹਨ।
ਟਰੰਪ ਨੇ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰ ਦਿੱਤਾ ਹੈ। ਉਸ ਨੇ ਗੈਰ-ਕਾਨੂੰਨੀ ਤੌਰ ‘ਤੇ ਜਾਂ ਅਸਥਾਈ ਵੀਜ਼ੇ ‘ਤੇ ਅਮਰੀਕਾ ਵਿਚ ਰਹਿ ਰਹੇ ਮਾਪਿਆਂ ਦੇ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਦੇਣ ਤੋਂ ਇਨਕਾਰ ਕਰਨ ਦਾ ਹੁਕਮ ਦਿੱਤਾ ਹੈ। ਟਰੰਪ ਨੇ ਇਸ ਹੁਕਮ ਨੂੰ ਲਾਗੂ ਕਰਨ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ।