‘ਆਪ‘ ਦੇ ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਦਾ ਦਿਹਾਂਤ
ਜਲੰਧਰ: 23 ਜਨਵਰੀ, ਦੇਸ਼ ਕਲਿੱਕ ਬਿਓਰੋ
ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸਰਾਜ ਰਾਣਾ ਦਾ ਬੁੱਧਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪਾਰਟੀ ਅਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਹੰਸਰਾਜ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਜਲੰਧਰ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਰਾਣਾ ਦੇ ਅਚਾਨਕ ਦੇਹਾਂਤ ਕਾਰਨ ਪਾਰਟੀ ਵਰਕਰਾਂ ਵਿੱਚ ਵੀ ਸਦਮਾ ਹੈ। ਹੰਸ ਰਾਜ ਰਾਣਾ ਦੀ ਮੌਤ ਦਾ ਕਾਰਣ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਇਸੇ ਦੇ ਨਾਲ, ਹੰਸ ਰਾਜ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਵੀ ਗਹਿਰੇ ਸਦਮੇ ਵਿੱਚ ਹੈ।
Published on: ਜਨਵਰੀ 23, 2025 1:13 ਬਾਃ ਦੁਃ