ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦੀ ਸੁਰੱਖਿਆ ਵਿੱਚ ਤੈਨਾਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਵਾਪਸ ਲਿਆ ਜਾਵੇਗਾ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਕੇਜਰੀਵਾਲ ਨਾਲ ਤੈਨਾਤ ਪੁਲਿਸ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਦਿੱਲੀ ਪੁਲਿਸ ਨੂੰ ਇਨਪੁਟ ਦਿੱਤੀ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਹਦਾਇਤ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਦੂਜੇ ਪਾਸੇ ਗ੍ਰਹਿ ਮੰਤਰਾਲੇ (MHA) ਨੇ ਦਿੱਲੀ ਪੁਲਿਸ ਨੂੰ ਸਿਫਾਰਸ਼ ਕੀਤੀ ਹੈ ਕਿ ਕੇਜਰੀਵਾਲ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਕਰਮਚਾਰੀਆਂ ਨੂੰ ਤਾਇਨਾਤ ਨਾ ਕੀਤਾ ਜਾਵੇ। ਕੇਜਰੀਵਾਲ ਨੂੰ ਦਿੱਲੀ ਪੁਲਿਸ ਵੱਲੋਂ Z-ਪਲੱਸ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ, ਜਿਸ ਵਿੱਚ 60 ਸੁਰੱਖਿਆ ਕਰਮਚਾਰੀ ਸ਼ਾਮਲ ਹਨ।
Published on: ਜਨਵਰੀ 23, 2025 7:27 ਬਾਃ ਦੁਃ