ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੀਤਾ ਜਾਵੇਗਾ ਟਰੈਕਟਰ ਮਾਰਚ

ਪੰਜਾਬ

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੀਤਾ ਜਾਵੇਗਾ ਟਰੈਕਟਰ ਮਾਰਚ

ਸੰਭੂ: 26 ਜਨਵਰੀ, ਦੇਸ਼ ਕਲਿੱਕ ਬਿਓਰੋ

ਕਿਸਾਨਾਂ ਵੱਲੋਂ ਦੇਸ਼ ਭਰ ‘ਚ ਆਪਣੀਆਂ ਮੰਗਾਂ ਦੇ ਹੱਕ ‘ਚ ਅੱਜ ਗਣਤੰਤਰ ਦਿਵਸ ‘ਤੇ ਦੇਸ਼ ਭਰ ‘ਚ ਟਰੈਕਟਰ ਮਾਰਚ ਸੱਦਾ ਹੈ। ਇੱਕ ਲੱਖ ਤੋਂ ਜ਼ਿਆਦਾ ਟ੍ਰੈਕਟਰ ਪੰਜਾਬ ਦੀਆਂ ਸੜਕਾ ‘ਤੇ ਨਿੱਕਲਣ ਦੀ ਸੰਭਾਵਨਾ ਹੈ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਇਹ ਸ਼ੱਦਾ ਦਿੱਤਾ ਗਿਆ ਹੈ। ਟਰੈਕਟਰ ਮਾਰਚ ਬਾਅਦ ਰੈਲੀਆਂ ਕੀਤੀਆਂ ਜਾਣਗੀਆਂ। ਮੁੱਖ ਮੁੱਦਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਅਤੇ ਵਿਆਪਕ ਕਿਸਾਨ ਕਰਜ਼ਾ ਮੁਆਫੀ ਸ਼ਾਮਲ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਨੁਸਾਰ ਟਰੈਕਟਰ ਮਾਰਚ ਦੁਪਹਿਰ 12 ਵਜੇ ਤੋਂ ਦੁਪਹਿਰ 1:30 ਵਜੇ ਤੱਕ ਚੱਲੇਗਾ, ਜਿਸ ਵਿੱਚ ਹਿੱਸਾ ਲੈਣ ਵਾਲੇ ਆਪਣੇ ਟਰੈਕਟਰ ਸ਼ਾਪਿੰਗ ਮਾਲ, ਸਾਇਲੋ ਅਤੇ ਭਾਜਪਾ ਆਗੂਆਂ ਦੇ ਦਫ਼ਤਰਾਂ ਦੇ ਬਾਹਰ ਪਾਰਕ ਕਰਨਗੇ। ਪੰਧੇਰ ਨੇ ਸਪੱਸ਼ਟ ਕੀਤਾ ਕਿ ਪ੍ਰਦਰਸ਼ਨ ਦੌਰਾਨ ਸੜਕਾਂ ਨੂੰ ਜਾਮ ਨਹੀਂ ਕੀਤਾ ਜਾਵੇਗਾ, ਰੋਸ ਪ੍ਰਦਰਸ਼ਨ ਦੇ ਸ਼ਾਂਤਮਈ ਹੋਵੇਗਾ।

ਪੰਧੇਰ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਦੇਸ਼ ਭਰ ਵਿੱਚ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਵਿੱਚ ਪੰਜ ਲੱਖ ਤੋਂ ਵੱਧ ਟਰੈਕਟਰ ਸ਼ਾਮਲ ਹੋਣਗੇ।

Published on: ਜਨਵਰੀ 26, 2025 8:18 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।