ਸੁਰੱਖਿਆ ਦੇ ਮੱਦੇਨਜ਼ਰ ਕਈ ਸਕੂਲਾਂ ਵਲੋਂ ਛੁੱਟੀ ਦਾ ਐਲਾਨ
ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲਿਆਂ ‘ਚ ਬੰਦ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ 28 ਜਨਵਰੀ ਨੂੰ ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ਪੂਰੀ ਤਰ੍ਹਾਂ ਬੰਦ ਹਨ।
ਇਸ ਦੌਰਾਨ ਜਲੰਧਰ ਬੰਦ ਦੇ ਸੱਦੇ ਕਾਰਨ ਸ਼ਹਿਰ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ।ਇਹ ਫੈਸਲਾ ਸਕੂਲਾਂ ਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਜਲੰਧਰ ਦੇ ਇਨੋਸੈਂਟ ਹਾਰਟਸ ਸਕੂਲ, ਗੁਰੂ ਅਮਰਦਾਸ ਸਕੂਲ ਅਤੇ ਹੋਰ ਕਈ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
Published on: ਜਨਵਰੀ 28, 2025 7:45 ਪੂਃ ਦੁਃ