ਦਿੱਲੀ ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਆਇਆ ਜੇਲ੍ਹੋਂ ਬਾਹਰ

ਪੰਜਾਬ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ ਵਿੱਚ ਸਥਾਨਕ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ।ਅੱਜ ਮੰਗਲਵਾਰ (28 ਜਨਵਰੀ) ਨੂੰ ਸਵੇਰੇ 6 ਵਜੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਏ।
ਰਾਮ ਰਹੀਮ 2017 ‘ਚ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 12ਵੀਂ ਵਾਰ ਜੇਲ ਤੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਉਹ 11 ਵਾਰ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ‘ਚ ਰਹਿ ਚੁੱਕੇ ਹਨ। ਇਸ ਵਾਰ ਉਨ੍ਹਾਂ ਨੂੰ ਸਿਰਸਾ ਡੇਰੇ ਵਿੱਚ ਰਹਿਣ ਦੀ ਇਜਾਜ਼ਤ ਮਿਲ ਗਈ ਹੈ।
ਦਿੱਲੀ ‘ਚ 5 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ। ਨਤੀਜਾ 8 ਫਰਵਰੀ ਨੂੰ ਆਵੇਗਾ। ਇਸ ਤੋਂ ਬਾਅਦ ਮਾਰਚ ਦੇ ਪਹਿਲੇ ਹਫ਼ਤੇ ਹਰਿਆਣਾ ਵਿੱਚ 8 ਨਗਰ ਨਿਗਮਾਂ ਅਤੇ 32 ਕੌਂਸਲਾਂ ਦੀਆਂ ਚੋਣਾਂ ਹੋ ਸਕਦੀਆਂ ਹਨ।

Published on: ਜਨਵਰੀ 28, 2025 9:33 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।