ਵਾਸਿੰਗਟਨ, 1 ਫਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਫਿਲਾਡੇਲਫੀਆ ‘ਚ ਸ਼ਨੀਵਾਰ ਸਵੇਰੇ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਮਾਚਾਰ ਏਜੰਸੀ ਏਐਫਪੀ ਨੇ ਸਥਾਨਕ ਮੀਡੀਆ ਦੇ ਹਵਾਲੇ ਨਾਲ ਕਿਹਾ ਕਿ ਜਹਾਜ਼ ਰਿਹਾਇਸ਼ੀ ਖੇਤਰ ਵਿੱਚ ਮਕਾਨਾਂ ਦੇ ਉੱਪਰ ਡਿੱਗ ਗਿਆ, ਜਿਸ ਕਾਰਨ ਇਲਾਕੇ ਦੀਆਂ ਕਈ ਇਮਾਰਤਾਂ ਵਿੱਚ ਅੱਗ ਲੱਗ ਗਈ।
ਰਾਇਟਰਜ਼ ਦੇ ਅਨੁਸਾਰ, ਇਹ ਜਹਾਜ਼ ਦੋ ਲੋਕਾਂ ਨੂੰ ਲੈ ਕੇ ਉਡਾਣ ਭਰ ਰਿਹਾ ਸੀ ਅਤੇ ਇਹ ਇੱਕ ਸ਼ਾਪਿੰਗ ਮਾਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ‘ਚ ਜ਼ਮੀਨ ‘ਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਾਡੇਲਫੀਆ ਆਫਿਸ ਆਫ ਐਮਰਜੈਂਸੀ ਮੈਨੇਜਮੈਂਟ ਨੇ ਸੋਸ਼ਲ ਮੀਡੀਆ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਖੇਤਰ ਵਿਚ ਇਕ ਵੱਡੀ ਘਟਨਾ ਵਾਪਰੀ ਹੈ।
Published on: ਫਰਵਰੀ 1, 2025 7:16 ਪੂਃ ਦੁਃ