ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਲੀ ‘ਚ ਕਾਂਗਰਸ ਲਈ ਵੋਟਾਂ ਮੰਗੀਆਂ
ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੁਣ ਸਿਆਸਤ ਵਿੱਚ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ।ਬਲਕੌਰ ਸਿੰਘ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਚੋਣ ਪ੍ਰਚਾਰ ਕਰਦੇ ਨਜ਼ਰ ਆਏ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਹਨ।
ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰਦੇ ਹੋਏ ਬਲਕੌਰ ਸਿੰਘ ਦੀ ਵੀਡੀਓ ਸਾਂਝੀ ਕੀਤੀ ਹੈ।ਬਲਕੌਰ ਸਿੰਘ ਵਾਲੀ ਕਾਰ ‘ਚ ਸਿੱਧੂ ਮੂਸੇਵਾਲਾ ਦਾ ਗੀਤ ਵੱਜ ਰਿਹਾ ਹੈ ਅਤੇ ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ।ਕਾਂਗਰਸ ਵੀ ਦਿੱਲੀ ਚੋਣਾਂ ‘ਚ ਕਿਤੇ ਨਾ ਕਿਤੇ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਵੋਟਾਂ ਵਟੋਰਨ ‘ਚ ਲੱਗੀ ਹੋਈ ਹੈ।
ਜਾਣਕਾਰੀ ਅਨੁਸਾਰ ਬਲਕੌਰ ਸਿੰਘ ਨੇ ਦਿੱਲੀ ਦੇ ਕਸਤੂਰਬਾ ਗਾਂਧੀ ਨਗਰ ਤੋਂ ਕਾਂਗਰਸੀ ਉਮੀਦਵਾਰ ਅਭਿਸ਼ੇਕ ਦੱਤ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਹੈ।ਜਿਕਰਯੋਗ ਹੈ ਕਿ ਕਾਂਗਰਸ ਨੇ ਮੂਸੇਵਾਲਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਤੋਂ ਮੈਦਾਨ ਵਿੱਚ ਉਤਾਰਿਆ ਸੀ। ਕਾਂਗਰਸ ਨਾਲ ਨੇੜਤਾ ਕਾਰਨ ਬਲਕੌਰ ਸਿੰਘ ਅਕਸਰ ਰਾਹੁਲ ਗਾਂਧੀ ਨੂੰ ਵੀ ਮਿਲਦੇ ਰਹਿੰਦੇ ਹਨ।
Published on: ਫਰਵਰੀ 3, 2025 2:01 ਬਾਃ ਦੁਃ