50 ਤੋਂ ਵੱਧ ਪਿੰਡਾਂ ਦੇ ਕਿਸਾਨ ਅੱਜ ਆਪਣੇ ਖੇਤਾਂ ‘ਚੋਂ ਪਾਣੀ ਲੈ ਕੇ ਮੋਰਚੇ ’ਤੇ ਪੁੱਜਣਗੇ
ਖਨੌਰੀ, 4 ਫਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 71ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਉਹ ਸਿਰਫ਼ ਪਾਣੀ ਹੀ ਲੈ ਰਿਹਾ ਹੈ। ਇਸੇ ਲੜੀ ਤਹਿਤ ਅੱਜ ਮੰਗਲਵਾਰ ਨੂੰ ਹਰਿਆਣਾ ਦੇ 50 ਤੋਂ ਵੱਧ ਪਿੰਡਾਂ ਦੇ ਕਿਸਾਨ ਆਪਣੇ ਖੇਤਾਂ ਵਿੱਚੋਂ ਪਾਣੀ ਲੈ ਕੇ ਮੋਰਚੇ ’ਤੇ ਪੁੱਜਣਗੇ। ਡੱਲੇਵਾਲ ਉਹੀ ਪਾਣੀ ਪੀਣਗੇ।
ਦੂਜੇ ਪਾਸੇ ਕਿਸਾਨ 11 ਤੋਂ 13 ਫਰਵਰੀ ਤੱਕ ਹੋਣ ਵਾਲੀਆਂ ਕਿਸਾਨ ਮਹਾਪੰਚਾਇਤਾਂ ਨੂੰ ਸਫਲ ਬਣਾਉਣ ਲਈ ਰਣਨੀਤੀ ਬਣਾ ਰਹੇ ਹਨ। ਸਾਰੇ ਵੱਡੇ ਕਿਸਾਨ ਆਗੂ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਉਹ 14 ਤਰੀਕ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰ ਸਕਣ।
Published on: ਫਰਵਰੀ 4, 2025 7:06 ਪੂਃ ਦੁਃ