ਵਾਸਿੰਗਟਨ, 4 ਫਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਸੋਮਵਾਰ ਨੂੰ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ।
ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਹੈ।ਇਸ ਨੂੰ ਪਹੁੰਚਣ ਲਈ ਘੱਟੋ-ਘੱਟ 24 ਘੰਟੇ ਲੱਗਣਗੇ।
NDTV ਮੁਤਾਬਕ ਇਸ ਜਹਾਜ਼ ‘ਚ 205 ਲੋਕ ਸਵਾਰ ਹਨ। ਜਹਾਜ਼ ਦੇ ਉਡਾਣ ਭਰਨ ਦਾ ਸਮਾਂ ਵੀ ਨਹੀਂ ਦੱਸਿਆ ਗਿਆ।
ਦਰਅਸਲ, ਟਰੰਪ ਨੇ ਅਮਰੀਕਾ ਦੇ ਇਤਿਹਾਸ ਵਿੱਚ ਗੈਰਕਾਨੂੰਨੀ ਪ੍ਰਵਾਸੀਆਂ ਦੇ ਸਭ ਤੋਂ ਵੱਡੇ ਦੇਸ਼ ਨਿਕਾਲੇ ਦਾ ਵਾਅਦਾ ਕੀਤਾ ਸੀ। ਇਸ ਤੋਂ ਬਾਅਦ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈਸੀਈ) ਨੇ 15 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਸੂਚੀ ਤਿਆਰ ਕੀਤੀ, ਜਿਸ ਵਿੱਚ 18,000 ਭਾਰਤੀ ਸ਼ਾਮਲ ਹਨ।
Published on: ਫਰਵਰੀ 4, 2025 10:37 ਪੂਃ ਦੁਃ