ਏ ਡੀ ਸੀ ਦੀ ਪ੍ਰਧਾਨਗੀ ਹੇਠ ਡੀ.ਸੀ.ਡੀ.ਸੀ. ਦੀ ਰੀਵਿਊ ਮੀਟਿੰਗ

Punjab

ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਦਾ ਆਯੌਜਨ
* ਕਿਹਾ, ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜ ਸਕੇ

ਮਾਲੇਰਕੋਟਲਾ 05 ਫਰਵਰੀ : ਦੇਸ਼ ਕਲਿੱਕ ਬਿਓਰੋ

               ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਡਿਪਟੀ ਰਜਿਸਟਰਾਰ  ਕੋਆਪ੍ਰੇਟਿਵ ਸਭਾਵਾਂ ਕਰਨਵੀਰ ਰੰਧਾਵਾ ਨੇ ਕਮੇਟੀ ਮੈਂਬਰਾਂ ਨੂੰ ਅਵਗਤ ਕਰਵਾਇਆ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2025 ਨੂੰ ਇੰਟਰਨੈਸ਼ਨਲ ਯੀਅਰ ਆਫ ਕੋਆਪ੍ਰੇਟਿਵ (ਆਈਵਾਈਸੀ 2025) ਵਜੋਂ ਮਨੋਨੀਤ ਕੀਤਾ ਗਿਆ ਹੈ।

            ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਉਹਨਾਂ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਕੰਪਿਊਟਰਾਈਜੇਸ਼ਨ ਆਫ ਪੈਕਸ,ਪੀ.ਐੱਮ.ਕੇ.ਐੱਸ.ਕੇ (ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ),ਪੈਕਸ ਸਭਾਵਾਂ ਨੂੰ ਸੀ.ਐੱਸ.ਸੀ ( ਕਾਮਨ ਸਰਵਿਸ ਸੈਂਟਰ) ਵਜੋਂ ਸਥਾਪਿਤ ਕਰਨਾ, ਪੈਟਰੋਲ ਅਤੇ ਡੀਜ਼ਲ ਪੰਪ ਕੰਨਵਰਜ਼ਨ ਬਾਰੇ ਅਤੇ ਵਰਲਡ ਲਾਰਜੈਸਟ ਫੂਡ ਗਰੇਨ ਪ੍ਰੋਜੈਕਟ ਆਦਿ ਰੀਵਿਊ ਕਰਦਿਆਂ ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜ ਸਕੇ ।

            ਸਹਾਇਕ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਕਤ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨ ਮੈਂਬਰਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ।

Published on: ਫਰਵਰੀ 5, 2025 3:08 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।