STF ਨੇ 70 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫਤਾਰ

ਪੰਜਾਬ

ਅੰਮ੍ਰਿਤਸਰ, 6 ਫਰਵਰੀ, ਦੇਸ਼ ਕਲਿਕ ਬਿਊਰੋ :
ਸਪੈਸ਼ਲ ਟਾਸਕ ਫੋਰਸ (STF) ਜਲੰਧਰ ਦੀ ਟੀਮ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ‘ਚ ਇਕ ਨਸ਼ਾ ਤਸਕਰ ਨੂੰ ਵੱਡੀ ਖੇਪ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਐਸਟੀਐਫ ਦੀ ਟੀਮ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰ ਕੇ ਇੱਕ ਸਥਾਨਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਤਸਕਰ ਨੇ ਜ਼ਬਤ ਕੀਤੀ ਖੇਪ ਪਾਕਿਸਤਾਨ ਤੋਂ ਮੰਗਵਾਈ ਸੀ। ਫਿਲਹਾਲ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਵਾਸੀ ਪਿੰਡ ਧਾਰੀਵਾਲ ਬੱਗਾ ਵਜੋਂ ਹੋਈ ਹੈ, ਜੋ ਕਿ ਹੁਣ ਪਿੰਡ ਮੋਹਨ ਭੰਡਾਰੀਆਂ ਦਾ ਰਹਿਣ ਵਾਲਾ ਹੈ। ਏਆਈਜੀ ਜਗਜੀਤ ਸਿੰਘ ਸਰੋਆ ਅਤੇ ਡੀਐਸਪੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਬਾਰੇ ਗੁਪਤ ਸੂਚਨਾ ਮਿਲੀ ਸੀ।
ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਸੋਹੀਆਂ ਕਲਾਂ ਗੁਰਦੁਆਰਾ ਸਾਹਿਬ ਨੇੜੇ ਛਾਪਾ ਮਾਰਿਆ। ਜਿੱਥੋਂ ਮੁਲਜ਼ਮ ਬੱਗਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਪੁਲਸ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਕਿਲੋ 163 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ 70 ਕਰੋੜ ਰੁਪਏ ਦੱਸੀ ਜਾ ਰਹੀ ਹੈ। ਐਸਟੀਐਫ ਦੇ ਡੀਐਸਪੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਤਸਕਰੀ ਦਾ ਵੱਡਾ ਨੈੱਟਵਰਕ ਹੋ ਸਕਦਾ ਹੈ ਅਤੇ ਪੁਲੀਸ ਇਸ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Published on: ਫਰਵਰੀ 6, 2025 7:59 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।