ਸਿਰਫ ਅਮਰੀਕਾ ਨੇ ਹੀ ਨਹੀਂ, ਭਾਜਪਾ ਦੀ ਹਰਿਆਣਾ ਸਰਕਾਰ ਨੇ ਵੀ ਭਾਰਤੀਆਂ ਨੂੰ ਕੀਤਾ ਬੇਇੱਜ਼ਤ: ਭਗਵੰਤ ਮਾਨ
ਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਵੱਲੋਂ ਭਾਰਤੀਆਂ ਨਾਲ ਕ੍ਰਿਮੀਨਲ ਵਾਲਾ ਵਤੀਰਾ ਅਪਣਾਉਣ ‘ਤੇ ਅਫਸੋਸ ਜ਼ਾਹਿਰ ਕੀਤਾ। ਉਨ੍ਹਾ ਕਿਹਾ ਕਿ ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸਨਾਕ ਹੈ। ਉਨਾਂ ਕਿਹਾ ਕਿ ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਉਨ੍ਹਾ ਇਹ ਵੀ ਕਿਹਾ ਕਿ ਮਾਨਸਿਕ ਅਤੇ ਆਰਥਿਕ ਤੌਰ ‘ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ ‘ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।
Published on: ਫਰਵਰੀ 6, 2025 2:26 ਬਾਃ ਦੁਃ